ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਸਕੂਲ ਅੱਡਾ ਸਰਾਂ ਵਿਖੇ ਦਾ ਤਿਉਹਾਰ ਮਨਾਇਆ ਗਿਆ | ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਤੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਵਿਸ਼ਾਲ ਵਰਮਾ ਦੀ ਦੀ ਅਗਵਾਈ ਵਿਚ ਮਨਾਏ ਗਏ ਇਸ ਤਿਉਹਾਰ ਦੌਰਾਨ ਵੱਖ ਵੱਖ ਕਲਾਸ ਦੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਗਿੱਧਾ, ਭੰਗੜਾ ਤੇ ਸਕਿੱਟਾਂ ਪੇਸ਼ ਕੀਤੀਆਂ | ਇਸ ਮੌਕੇ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਰਲ ਮਿਲ ਕੇ ਤਿਉਹਾਰ ਮਨਾਉਣ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ | ਇਸ ਮੌਕੇ ਮੈਡਮ ਨਵਦੀਪ ਕੌਰ ਸੈਣੀ, ਕਰਮਜੀਤ ਕੌਰ, ਮੈਡਮ ਪਰਵੀਨ, ਮੈਡਮ ਅਰਸ਼ਪ੍ਰੀਤ, ਹਰਜੀਤ ਸਿੰਘ, ਹਰਜਿੰਦਰ ਸਿੰਘ, ਮੈਡਮ ਅੰਜੂ ਬਾਲਾ, ਸ਼ਕੁੰਤਲਾ ਦੇਵੀ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਮੈਡਮ ਰਵੀਨਾ, ਮੈਡਮ ਕਵਿਤਾ, ਅਵਤਾਰ ਸਿੰਘ, ਸਰਬਜੀਤ ਕੌਰ ਆਦਿ ਮੌਜੂਦ ਸਨ |