04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਡਵਿੱਡਾ ਅਹਿਰਾਣਾ ਦੇ ਵੇਲਣੇ 'ਤੇ ਬਣ ਰਿਹੈ ਕੈਮੀਕਲ ਵਾਲਾ ਗੁੜ੍ਹ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਖਾਣਾ ਦੇਣ ਲਈ ਰੋਜ਼ਾਨਾ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਗ਼ਲਤ ਢੰਗ ਨਾਲ ਖਾਣਾ ਬਣਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਦਾਅਵੇ ਵੀ ਕੀਤੇ ਜਾਂਦੇ ਹਨ ਪਰੰਤੂ ਹੁਸ਼ਿਆਰਪੁਰ ਫਗਵਾੜਾ ਮਾਰਗ 'ਚ ਪਿੰਡ ਡਵਿੱਡਾ ਅਹਿਰਾਣਾ ਨਜ਼ਦੀਕ ਚੱਲ ਰਹੇ ਵੇਲਣੇ 'ਤੇ ਸ਼ਰੇਆਮ ਖੰਡ ਅਤੇ ਕੈਮੀਕਲ ਮਿਲਾ ਕੇ ਸ਼ੱਕਰ ਤੇ ਗੁੜ ਬਣਾਇਆ ਜਾ ਰਿਹਾ ਹੈ ਅਤੇ ਉਹੀ ਗੁੜ ਲੋਕਾਂ ਨੂੰ ਵੇਚਣ ਲਈ ਰੱਖਿਆ ਹੋਇਆ ਹੈ | ਇਹ ਗੁੜ ਖਾਣਾ ਕਿੰਨਾ ਜਾਨਲੇਵਾ ਹੋਵੇਗਾ ਇਸਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ | ਮੌਕੇ 'ਤੇ ਸਾਥੀਆਂ ਸਮੇਤ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਦੇਖਿਆ ਕਿ ਉਕਤ ਵੇਲਣੇ ਦੇ ਮਾਲਕ ਖੰਡ ਅਤੇ ਕੈਮੀਕਲ ਨੂੰ ਮਿਕਸ ਕਰਕੇ ਨਕਲੀ ਗੁੜ ਅਤੇ ਸ਼ੱਕਰ ਤਿਆਰ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕੀਤਾ, ਪਰ ਕਿਸੇ ਵੀ ਅਧਿਕਾਰੀ ਨੇ ਕੋਈ ਜ਼ਰੂਰੀ ਕਾਰਵਾਈ ਕਰਨੀ ਮੁਨਾਸਬ ਨਹੀਂ ਸਮਝੀ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਮਿਆਰੀ ਖਾਣਾ ਦੇਣ ਦੇ ਦਾਅਵੇ ਕਰ ਰਹੀ ਹੈ ਪਰੰਤੂ ਦੂਸਰੇ ਪਾਸੇ ਸ਼ਰੇਆਮ ਕਾਲਾਬਜਾਰੀ ਦਾ ਦੌਰ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਇਹ ਵੇਲਣਾ ਬਿਲਕੁਲ ਮੁੱਖ ਸੜਕ ਦੇ ਕੰਢੇ 'ਤੇ ਲੱਗਾ ਹੋਇਆ ਹੈ ਅਤੇ ਦਿਨ ਰਾਤ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਘਟਿਆ ਕਿਸਮ ਦਾ ਗੁੜ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਵੇਲਣਾ ਕਿਉਂ ਨਜ਼ਰ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਕਿ ਪਤਾ ਲੱਗਣ ਦੇ ਬਾਵਜੂਦ ਵੀ ਕੋਈ ਅਧਿਕਾਰੀ ਸ਼ਾਮ ਤੱਕ ਵੀ ਵੇਲਣੇ 'ਤੇ ਨਹੀਂ ਪਹੁੰਚਿਆ | ਉਨ੍ਹਾਂ ਕਿਹਾ ਕਿ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸਵੇਰੇ 10 ਵਜੇ ਹੁਸ਼ਿਆਰਪੁਰ-ਫਗਵਾੜਾ ਮਾਰਗ ਬੰਦ ਕਰ ਦਿੱਤਾ ਜਾਵੇਗਾ ਤਾਂ ਜੋ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗ ਸਕੇ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਘੋਗਰਾ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਹਲਕਾ ਚੱਬੇਵਾਲ 'ਚ ਬਿਜਲੀ ਦੀ ਸਪਲਾਈ 8 ਘੰਟੇ ਕਰਨ ਦੀ ਮੰਗ
Ad Position 24