ਦਸੂਹਾ, 16 ਅਪ੍ਰੈਲ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਭੈਣ ਮਹਿੰਦਰ ਕੌਰ ਦਾ ਅਕਾਲ ਚਲਾਣਾ ਹੋ ਗਿਆ | ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ | ਪਰਿਵਾਰਿਕ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ, ਮਹਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਪਿੰਡ ਸਲੇਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਚ ਪਾਇਆ ਜਾਵੇਗਾ | ਭੋਗ ਸਮਾਗਮ ਅੱਜ 12 ਵਜੇ ਤੋਂ 1 ਵਜੇ ਤੱਕ ਹੋਵੇਗਾ, ਜਿਸ ਵਿਚ ਸੰਗਤਾਂ ਨੂੰ ਹਾਜ਼ਰੀ ਭਰਨ ਲਈ ਬੇਨਤੀ ਕੀਤੀ ਗਈ ਹੈ | ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਇਲਾਕਾ ਵਾਸੀਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਇਹ ਅਸਹਿਯੋਗ ਦੁੱਖ ਸਹਿਣ ਦੀ ਤਾਕਤ ਦੇਣ |