ਤਲਵਾੜਾ, 16 ਅਪ੍ਰੈਲ (ਮਨੀਸ਼ਾ ਮਹਿਤਾ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਸਰੀ ਮੁਨੀਸ਼ ਚੱਢਾ ਐੱਸ. ਸੀ. ਨਗਰ ਪੰਚਾਇਤ ਤਲਵਾੜਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਬਿਆਨਾਂ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕੀਤੀ ਹੈ, ਜਿਸ ਵਿਚ ਉਨ੍ਹਾਂ ਕਾਂਗਰਸ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਇਸ ਪਾਰਟੀ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਕਦੇ ਉੱਚ ਸਨਮਾਨ ਨਹੀਂ ਦਿੱਤਾ | ਤਲਵਾੜਾ ਸਥਿਤ ਆਪਣੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਚੱਢਾ ਨੇ ਕਿਹਾ ਕਿ ਨਿਤਿਨ ਨਵੀਨ ਨੂੰ ਪਹਿਲਾਂ ਤਾਂ ਦੇਸ਼ ਦੀ ਜਨਤਾ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਦੇ ਪਾਵਨ ਦਿਵਸ ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਗਏ ਸੀ ਜਾ ਫਿਰ ਦੂਸਰਿਆਂ 'ਤੇ ਝੂਠੇ ਅਰੋਪ ਲਗਾ ਕੇ ਸਸਤੀ ਲੋਕਪਿ੍ਯਤਾ ਹਾਸਲ ਕਰਨ ਗਏ ਸੀ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਦੀ ਜਨਤਾ ਤਾਂ ਪਹਿਲਾਂ ਤੋ ਹੀ ਜਾਣਦੀ ਹੈ ਕਿ ਇਨ੍ਹਾਂ ਤੋਂ ਜ਼ਿਆਦਾ ਹੋਰ ਕੋਈ ਵੀ ਜ਼ਿਆਦਾ ਝੂਠ ਨਹੀਂ ਬੋਲ ਸਕਦਾ, ਪਰ ਦੁੱਖ ਇਸ ਗੱਲ ਦਾ ਹੈ ਕਿ ਇਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤੀਨ ਨਵੀਨ ਨੇ ਸਸਤੀ ਲੋਕਪਿ੍ਯਤਾ ਹਾਸਲ ਕਰਨ ਦੇ ਮਕਸਦ ਨਾਲ ਕਾਂਗਰਸ ਤੇ ਡਾ. ਅੰਬੇਦਕਰ ਦੇ ਪ੍ਰਤੀ ਉੱਚ ਸਨਮਾਨ ਦੀ ਭਾਵਨਾ ਨਾ ਰੱਖਣ ਦਾ ਝੂਠਾ ਅਰੋਪ ਉਸ ਸਮੇਂ ਲਗਾਇਆ ਹੈ ਜਦੋਂ ਉਹ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਆਪਣੇ ਸ਼ਰਧਾ ਸੁਮਨ ਭੇਟ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸਨਮਾਨ ਵਿਚ ਕਈ ਕਲਿਆਣਕਾਰੀ ਯੋਜਨਾਵਾਂ ਚਲਾਈਆਂ ਹਨ | ਇਸ ਮੌਕੇ ਚੱਢਾ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |