ਹਾਜੀਪੁਰ, 16 ਅਪ੍ਰੈਲ (ਜੋਗਿੰਦਰ ਸਿੰਘ)-ਬਾਬਾ ਸ੍ਰੀ ਚੰਦ ਐਜ਼ੂਕੇਸ਼ਨਲ ਐਂਡ ਵੈਲਫੇਅਰ ਟਰੱਸਟ ਮੁਕੇਰੀਆਂ ਅਧੀਨ ਚਲ ਰਹੇ ਪਿੰਡ ਪਨਖੂਹ ਵਿੱਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ ਸਖ਼ਤ ਮਿਹਨਤ ਕੀਤੀ ਅਤੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਪਿ੍ੰਸੀਪਲ ਡਾ. ਸ਼ੂਚਿਤਾ ਗੁਪਤਾ ਨੇ ਦੱਸਿਆ ਕਿ ਇਸ ਨਤੀਜੇ ਵਿੱਚ ਅÏਜਸਵੀ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਮਨਪ੍ਰੀਤ ਨੇ 87.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਹਿਕ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ. ਸ਼ੁਚਿਤਾ ਗੁਪਤਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |