ਮਾਹਿਲਪੁਰ, 16 ਅਪ੍ਰੈਲ (ਰਜਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਪਿ੍ੰ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਿ੍ਤੀਕਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪਲਵੀ ਰਾਣਾ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ 69 ਵਿਦਿਆਰਥੀਆਂ ਵਿਚੋਂ 42 ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ, 20 ਨੇ ਦੂਸਰੀ ਪੁਜ਼ੀਸ਼ਨ ਅਤੇ ਬਾਕੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਮਿਹਨਤੀ ਸਟਾਫ਼ ਨੂੰ ਖ਼ਾਸ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਅਧਿਆਪਕ ਦਲਜਿੰਦਰ ਸਿੰਘ, ਗੁਰਜੀਤ ਕੌਰ, ਸੰਦੀਪ ਕੌਰ, ਰਣਜੀਤ ਕੌਰ, ਜੋਤੀ, ਕਮਲ ਕੁਮਾਰ, ਚਰਨਜੀਤ ਕੌਰ, ਬਿਮਲਾ ਦੇਵੀ ਅਤੇ ਏਕਤਾ ਗੁਲ੍ਹਾਟੀ ਹਾਜ਼ਰ ਸਨ |