01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੋਗੋਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਂਦੇ ਹੋਏ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਗੁਰਧਾਮਾਂ ਨੂੰ ਜਾ ਰਹੀਆਂ ਸੰਗਤਾਂ ਲਈ ਲੰਗਰ ਲਗਾਏ ਗਏ | ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ, ਉਪਰੰਤ ਭਾਈ ਸ਼ਮਸ਼ੇਰ ਸਿੰਘ ਗੁਰਦਾਸਪੁਰ ਵਾਲਿਆਂ ਨੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕਥਾ ਅਤੇ ਕੀਰਤਨ ਨਾਲ ਨਿਹਾਲ ਕਰਦਿਆਂ ਗੁਰਸਿੱਖੀ ਜੀਵਨ ਧਾਰਨ ਕਰਨ ਅਤੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਖ਼ਾਲਸਾ ਪੰਥ ਦੀ ਸਾਜਨਾ ਦੇ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੁਝਾਰ ਸਿੰਘ ਬੈਂਸ, ਕੈਸ਼ੀਅਰ ਜਗਵਿੰਦਰ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਰਸ਼ਵਿੰਦਰ ਸਿੰਘ ਬੈਂਸ, ਮਨਜੀਤ ਸਿੰਘ ਬੈਂਸ, ਜਰਨੈਲ ਸਿੰਘ ਸੰਧੂ, ਪਰਮਜੀਤ ਸਿੰਘ ਪਨੇਸਰ, ਠੇਕੇਦਾਰ ਸਵਰਨ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ ਤੇ ਪਿੰਡ ਵਾਸੀ ਸੰਗਤਾਂ ਹਾਜ਼ਰ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਦਇਆਵੰਤੀ ਮੈਮੋਰੀਅਲ ਆਦਰਸ਼ ਸਕੂਲ ਚਨੌਰ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ, ਚੰਨੀ ਬਣੇ ਮੁੱਖ ਮਹਿਮਾਨ
Ad Position 24