01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਭਾਜਪਾ ਸਪੋਰਟਸ ਸੈੱਲ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਭਾਜਪਾ ਸਪੋਰਟਸ ਸੈੱਲ ਪੰਜਾਬ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਦੀ ਅਗਵਾਈ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਡਾ. ਰਮਨ ਘਈ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਾਰਤ ਹੀ ਨਹੀਂ ਪੂਰੇ ਵਿਸ਼ਵ ਦੇ ਸਨਮਾਨਯੋਗ ਆਗੂ ਸਨ | ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਪੂਰੇ ਭਾਰਤ ਨੂੰ ਸੰਵਿਧਾਨ ਰਚਨਾ ਕਰਕੇ ਇਕ ਲੜੀ 'ਚ ਪਰੋਇਆ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀ ਪਾਲਣਾ ਕਰਕੇ ਦੇਸ਼ ਨੂੰ ਅੱਗੇ ਵਧਾਉਣ 'ਚ ਆਪਣਾ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ | ਇਸ ਮੌਕੇ ਭਾਜਪਾ ਆਗੂ ਡਾ. ਪੰਕਜ ਸ਼ਰਮਾ, ਮੋਹਿਤ ਸੰਧੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ. ਵਸ਼ਿਸ਼ਟ ਕੁਮਾਰ, ਜਸਵੀਰ ਸਿੰਘ, ਵਿਕਾਸ ਕੁਮਾਰ, ਮਨੋਜ ਸ਼ਰਮਾ, ਵਰੁਣ ਕੁਮਾਰ, ਸੰਜੀਵ ਸ਼ਰਮਾ, ਡਾ. ਰਾਜ ਕੁਮਾਰ ਸੈਣੀ, ਗਗਨਦੀਪ, ਮਨੀ ਕੁਮਾਰ, ਟੀਨੂੰ, ਕਰਨ ਕੁਮਾਰ, ਕਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸੇ ਦੇ ਸਾਜਨਾ ਦਿਵਸ ਸੰਬੰਧੀ ਸਮਾਗਮ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ਧੂਮਧਾਮ ਨਾਲ ਸੰਪੰਨ ਅਗਲੀ ਖ਼ਬਰ ਦਇਆਵੰਤੀ ਮੈਮੋਰੀਅਲ ਆਦਰਸ਼ ਸਕੂਲ ਚਨੌਰ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24