ਚੌਲਾਂਗ, 16 ਅਪ੍ਰੈਲ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਸਮਾਗਮ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ਤੇ 14 ਅਪ੍ਰੈਲ ਨੂੰ ਮਨਾਇਆ ਜਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਜੀ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕਵੀਸ਼ਰ ਬਲਵੀਰ ਸਿੰਘ ਹੁਸੈਨਪੁਰ ਤੇ ਉਨ੍ਹਾਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਜਦਕਿ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੂਰਨ ਸਿੰਘ, ਰਸ਼ਪਾਲ ਸਿੰਘ, ਬਲਵੀਰ ਸਿੰਘ, ਸੁਖਮਨਦੀਪ ਸਿੰਘ, ਨਿਰਮਲ ਸਿੰਘ, ਰੇਸ਼ਮ ਸਿੰਘ, ਅਮਰੀਕ ਸਿੰਘ, ਰੀਨਾ ਰਾਣੀ, ਸਤਿਆ ਕੌਰ, ਬਲਵਿੰਦਰ ਕੌਰ, ਕਾਜਲ ਕੌਰ, ਸਨਦੀਪ ਕੋਰ, ਸਿਮਰਨਜੀਤ ਕੌਰ, ਊਸ਼ਾ ਰਾਣੀ, ਉਂਕਾਰ ਸਿੰਘ, ਮਨੋਹਰ ਲਾਲ, ਤਰਲੋਕ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ ਡੱਫਰ, ਸੁਰਿੰਦਰ ਸਿੰਘ , ਦਰਸ਼ਨ ਸਿੰਘ, ਬਲਜਿੰਦਰ ਸਿੰਘ, ਅਮਨ ਗਿੱਲ, ਸਮਾਗਮ ਦੌਰਾਨ ਚਾਹ ਪਕੌੜੇ ਦਾ ਲੰਗਰ ਵੀ ਲਗਾਇਆ ਗਿਆ | ਜਦਕਿ ਅਤੁੱਟ ਲੰਗਰ ਵਰਤਾਇਆ ਗਿਆ |