01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ- ਚੇਅਰਮੈਨ ਸਹੋਤਾ

Ad Position 21
No active advertisement
ਅਜੀਤ ਡੈਸਕ 17-04-2026
ਮੁਕੇਰੀਆਂ, 16 ਅਪ੍ਰੈਲ (ਰਾਮਗੜ੍ਹੀਆ)-ਹਾੜੀ ਸੀਜ਼ਨ ਦੀ ਪ੍ਰਮੁੱਖ ਫ਼ਸਲ ਕਣਕ ਦੀ ਆਮਦ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਚੁੱਕੀ ਹੈ | ਕਣਕ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਮਾਰਕੀਟ ਕਮੇਟੀ ਮੁਕੇਰੀਆਂ ਅਧੀਨ ਆਉਂਦੀ ਮੰਡੀ ਧਾਮੀਆ ਦਾ ਨਰੀਖਣ ਕਰਨ ਤੋਂ ਬਾਅਦ ਕਣਕ ਦੀ ਬੋਲੀ ਲਗਾ ਕੇ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਚੇਅਰਮੈਨ ਹਰਜੀਤ ਸਿੰਘ ਸਹੋਤਾ ਨੇ ਕਿਹਾ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਬੰਧੀ ਸਰਕਾਰ ਵਲੋਂ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਚੇਅਰਮੈਨ ਸਹੋਤਾ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਬਣਦੀ ਅਦਾਇਗੀ ਵੀ ਖ਼ਰੀਦ ਹੋਣ ਉਪਰੰਤ ਸਰਕਾਰ ਵਲੋਂ 24-48 ਘੰਟਿਆਂ ਦੇ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾਵੇਗੀ | ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀ ਵਿਚ ਪੂਰੀ ਤਰ੍ਹਾਂ ਪੱਕਣ ਉਪਰੰਤ ਸੁਕਾ ਕੇ ਲਿਆਉਣ ਅਤੇ ਕੰਬਾਈਨ ਰਾਹੀਂ ਫ਼ਸਲ ਦੀ ਕਟਾਈ ਦਿਨ ਵੇਲੇ ਹੀ ਕਰਵਾਉਣ ਅਤੇ ਫ਼ਸਲ ਦੀ ਕਟਾਈ ਹੋਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ, ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਜਾ ਦਫ਼ਤਰ ਮਾਰਕੀਟ ਕਮੇਟੀ ਮੁਕੇਰੀਆਂ ਵਿਖੇ ਸੰਪਰਕ ਕਰਨ | ਇਸ ਮੌਕੇ 'ਤੇ ਆਕਾਸ਼ਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ, ਵਿਕਰਮ ਸਿੰਘ ਮੰਡੀ ਸੁਪਰਵਾਈਜ਼ਰ, ਗਿਰੀਸ਼ ਉੱਪਲ ਮੰਡੀ ਸੁਪਰਵਾਈਜ਼ਰ, ਬਲਵਿੰਦਰ ਸਿੰਘ ਇੰਸਪੈਕਟਰ ਪਨਗਰੇਨ ਅਤੇ ਸਮੂਹ ਆੜ੍ਹਤੀ ਦਾਣਾ ਮੰਡੀ ਧਾਮੀਆ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦਾ ਡੈਲੀਗੇਟ ਇਜਲਾਸ ਹੋਇਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਇਤਿਹਾਸਕ ਕਦਮ ਚੁੱਕਿਆ- ਵਿਧਾਇਕ ਘੁੰਮਣ
Ad Position 24