01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਰਵਿਦਾਸ ਸਭਾ ਜੈਤਪੁਰ ਨੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਚੱਬੇਵਾਲ, 16 ਅਪ੍ਰੈਲ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਪਿੰਡ ਜੈਤਪੁਰ ਵਲੋਂ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਜਨਮ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਤਿੰਦਰ ਸਿੰਘ ਰਾਜੂ ਨੇ ਦੱਸਿਆ ਪਿੰਡ ਜੈਤਪੁਰ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸੰਤ ਮਹਾਵੀਰ ਸਿੰਘ ਜੀ ਤਾਜੇਵਾਲ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਉੱਘੇ ਸਿੱਖ ਵਿਦਵਾਨ ਅਤੇ ਸਿੱਖ ਚਿੰਤਕ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ, ਮਾਸਟਰ ਮੱਖਣ ਸਿੰਘ,ਪਰਮਜੀਤ ਸਿੰਘ, ਡਾ. ਜੋਗਿੰਦਰ ਰਾਮ, ਕਸ਼ਮੀਰ ਸਿੰਘ,ਸੋਢੀ ਸਿੰਘ,ਕੁਲਵੰਤ ਬਿੱਟੂ, ਰਣਜੀਤ ਸਿੰਘ, ਮਲਕੀਤ ਸਿੰਘ ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਮੋਹਨ ਲਾਲ, ਦੇਵਰਾਜ,ਸਤੀਸ਼ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ ਸੁੱਖਾ ਡਾ. ਬਾਲੀ, ਰਾਹੁਲ ਕੁਮਾਰ, ਹੈਪੀ, ਪਵਨ ਕੁਮਾਰ, ਗੌਰਵ, ਕੁਲਵੀਰ ਸਿੰਘ ਤੇ ਰਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਸੜਕ ਕੰਢੇ ਵੇਚੇ ਜਾ ਰਹੇ ਖਾਣ-ਪੀਣ ਦੇ ਪਦਾਰਥਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦਾ ਡੈਲੀਗੇਟ ਇਜਲਾਸ ਹੋਇਆ
Ad Position 24