01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਫੂਡ ਸੇਫ਼ਟੀ ਟੀਮ ਨੇ ਸੜਕ ਕੰਢੇ ਵੇਚੇ ਜਾ ਰਹੇ ਖਾਣ-ਪੀਣ ਦੇ ਪਦਾਰਥਾਂ ਦੀ ਕੀਤੀ ਜਾਂਚ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੀਆਂ ਹਦਾਇਤਾਂ 'ਤੇ ਡਾ. ਜਤਿੰਦਰ ਭਾਟੀਆ ਡਿਜਿਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਦੀ ਦੇਖ-ਰੇਖ 'ਚ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹੇ 'ਚ 'ਈਟ ਰਾਈਟ' ਅਭਿਆਨ ਤਹਿਤ ਜੂਸ, ਗੋਲ-ਗੱਪੇ ਤੇ ਹੋਰ ਖਾਣ-ਪੀਣ ਪਦਾਰਥ ਵੇਚਣ ਵਾਲਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਨੇ ਵਿਕ੍ਰੇਤਾਵਾਂ ਦੀ ਸਾਮਾਨ ਦੀ ਜਾਂਚ ਕਰਦਿਆਂ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ 2006 ਅਧੀਨ ਲਾਇਸੈਂਸਿੰਗ/ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਗਿਆ | ਟੀਮ ਵਲੋਂ ਐੱਫ. ਬੀ. ਓਜ ਨੂੰ ਸਫ਼ਾਈ ਮਾਪਦੰਡਾਂ ਦੀ ਪਾਲਣਾ ਕਰਨ, ਸੁਰੱਖਿਅਤ ਖਾਦ ਪਦਾਰਥਾਂ ਦੀ ਤਿਆਰੀ ਅਤੇ ਸਟੋਰੇਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਫੂਡ ਸੇਫ਼ਟੀ ਟੀਮ ਹੁਸ਼ਿਆਰਪੁਰ ਵਲੋਂ ਚਿੰਤਪੁਰਨੀ ਰੋਡ 'ਤੇ ਸਥਿਤ ਜੂਸ, ਗੋਲ-ਗੱਪੇ ਅਤੇ ਹੋਰ ਸਟਰੀਟ ਫੂਡ ਵਿਕ੍ਰੇਤਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ | ਡਾ. ਜਤਿੰਦਰ ਭਾਟੀਆ ਵਲੋਂ ਸਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਕਾਰੋਬਾਰ ਲਈ ਲਾਜ਼ਮੀ ਲਾਇਸੈਂਸ/ਰਜਿਸਟਰੇਸ਼ਨ ਜ਼ਰੂਰ ਕਰਵਾਉਣ ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ 2006 ਅਧੀਨ ਨਿਰਧਾਰਿਤ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਾਹਲੋਂ ਤੇ ਸੈਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸਭਾ ਜੈਤਪੁਰ ਨੇ ਧਾਰਮਿਕ ਸਮਾਗਮ ਕਰਵਾਇਆ
Ad Position 24