01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਾਹਲੋਂ ਤੇ ਸੈਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਇੰਦਰਜੀਤ ਸਿੰਘ ਕਾਹਲੋਂ ਅਤੇ ਮਨਪ੍ਰੀਤ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਆਪਣੀ ਨਿਯੁਕਤੀ 'ਤੇ ਕਾਹਲੋਂ ਤੇ ਸੈਣੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸੂਬੇ ਦੀ ਸੱਤਾ ਸੰਭਾਲੀ ਹੈ, ਉਦੋਂ ਤੋ ਹੀ ਸੂਬੇ ਦਾ ਸਮੁੱਚਾ ਵਿਕਾਸ ਰੁਕਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵੱਡੀ ਗਿਣਤੀ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ, ਜਿਸ ਤੋਂ ਸਾਫ਼ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਪਾਰਟੀ ਦੇ ਉਮੀਦਵਾਰ ਭਾਰੀ ਬਹੁਤ ਨਾਲ ਜਿੱਤਣਗੇ |
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ਦੀ ਆਰਥਿਕ ਹਾਲਤ ਹੋਵੇਗੀ ਮਜ਼ਬੂਤ- ਡਾ.ਇਸ਼ਾਂਕ ਕੁਮਾਰ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਸੜਕ ਕੰਢੇ ਵੇਚੇ ਜਾ ਰਹੇ ਖਾਣ-ਪੀਣ ਦੇ ਪਦਾਰਥਾਂ ਦੀ ਕੀਤੀ ਜਾਂਚ
Ad Position 24