01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ਦੀ ਆਰਥਿਕ ਹਾਲਤ ਹੋਵੇਗੀ ਮਜ਼ਬੂਤ- ਡਾ.ਇਸ਼ਾਂਕ ਕੁਮਾਰ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਪੂਰਾ ਲਾਭ ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਮਹਿਲਾਵਾਂ ਤੱਕ ਪਹੁੰਚੇ ਇਸ ਮੰਤਵ ਨਾਲ ਹਲਕੇ ਦੀਆਂ ਮਹਿਲਾਵਾਂ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਇਕ ਵੱਡੀ ਬੈਠਕ ਕੀਤੀ ਗਈ, ਜਿਸ ਵਿਚ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕੇ ਵਿਚ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੇ ਵੱਡੀ ਗਿਣਤੀ ਵਿਚ ਪਹੁੰਚੀਆਂ ਮਹਿਲਾਵਾਂ ਤੋਂ ਇਲਾਵਾ ਡਾ. ਜਤਿੰਦਰ ਕੁਮਾਰ ਵੀ ਮੌਜੂਦ ਰਹੇ | ਇਸ ਮੀਟਿੰਗ ਵਿਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਸੂਬੇ ਦੀ ਹਰ ਇੱਕ ਔਰਤ ਨੂੰ ਦਿੱਤਾ ਜਾ ਰਿਹਾ ਹੈ ਜਿਸ ਨਾਲ ਆਉਂਦੇ ਸਮੇਂ ਵਿਚ ਔਰਤਾਂ ਦੀ ਆਰਥਿਕ ਹਾਲਾਤ ਵਿਚ ਵੱਡਾ ਸੁਧਾਰ ਦੇਖਣ ਲਈ ਮਿਲੇਗਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਆਪ ਸਰਕਾਰ ਨੇ ਉਹ ਸਾਰੀਆਂ ਗਰੰਟੀਆਂ ਨੂੰ 4 ਸਾਲ ਦੇ ਸ਼ਾਸਨ ਵਿਚ ਲਾਗੂ ਕਰ ਦਿੱਤਾ ਹੈ, ਜਿਨ੍ਹਾਂ ਪ੍ਰਤੀ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਖ਼ਾਸੀਅਤ ਇਹ ਹੈ ਕਿ ਇਸ ਦੇ ਤਹਿਤ ਮਿਲਣ ਵਾਲੀ ਰਕਮ ਸਿੱਧੀ ਮਹਿਲਾਵਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਮਹਿਲਾਵਾਂ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬੈਂਕ ਖਾਤੇ ਜ਼ਰੂਰ ਖੁਲ੍ਹਵਾਉਣ ਅਤੇ ਦਲਿਤ ਮਹਿਲਾਵਾਂ ਆਪਣਾ ਐੱਸ. ਸੀ. ਸਰਟੀਫਿਕੇਟ ਜ਼ਰੂਰ ਬਣਵਾਉਣ ਜਿਸ ਦੇ ਲਈ ਉਨ੍ਹਾਂ ਦੇ ਚੱਬੇਵਾਲ ਦਫ਼ਤਰ ਵੀ ਖ਼ਾਸ ਤੌਰ 'ਤੇ ਕੈਂਪ ਲਗਾ ਕੇ ਇਹ ਸੁਵਿਧਾ ਮਹਿਲਾਵਾਂ ਨੂੰ ਉਪਲਬਧ ਕਾਰਵਾਈ ਜਾ ਰਹੀ ਹੈ | ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ 4 ਸਾਲ ਵਿਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਇਨ੍ਹਾਂ ਸਾਲਾਂ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਫ਼ਰੀ ਬੱਸ ਸਫ਼ਰ ਦੀ ਸਹੂਲਤ, 600 ਯੂਨਿਟ ਤੱਕ ਘਰਾਂ ਲਈ ਫ਼ਰੀ ਬਿਜਲੀ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਅਤੇ ਹੁਣ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ ਨੂੰ ਲਾਗੂ ਕਰਕੇ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ | ਹਲਕਾ ਮਹਿਲਾ ਵਿੰਗ ਕੋਆਰਡੀਨੇਟਰ ਸੁਮਨਦੀਪ ਕੌਰ ਨੇ ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ , ਸਾਂਸਦ ਡਾ. ਰਾਜ ਕੁਮਾਰ ਅਤੇ ਵਿਧਾਇਕ ਡਾ . ਇਸ਼ਾਂਕ ਕੁਮਾਰ ਦਾ ਸਮੂਹ ਔਰਤਾਂ ਵਲੋਂ ਧੰਨਵਾਦ ਕੀਤਾ ਗਿਆ | ਇਸ ਬੈਠਕ ਵਿਚ ਹਲਕੇ ਦੀਆਂ ਮਹਿਲਾਵਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਸਾਲਾਨਾ ਐਲੂਮਨੀ ਮੀਟ ਕਰਵਾਈ <br/> ਅਗਲੀ ਖ਼ਬਰ ਕਾਹਲੋਂ ਤੇ ਸੈਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ
Ad Position 24