29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਟਾਂਡਾ ਉੜਮੁੜ, 16 ਅਪ੍ਰੈਲ (ਭਗਵਾਨ ਸਿੰਘ ਸੈਣੀ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸਾਖੀ ਦਾ ਪਾਵਨ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਦਾ ਆਯੋਜਨ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਵਿਚ ਕਰਵਾਇਆ ਗਿਆ | ਵਿਸਾਖੀ ਦੇ ਇਸ ਪਵਿੱਤਰ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ | ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਜਿਸ ਵਿਚ ਦੇਸ਼-ਦੁਨੀਆ ਦੀ ਚੜ੍ਹਦੀ ਕਲਾ ਅਤੇ ਮਨੁੱਖਤਾ ਦੀ ਭਲਾਈ ਦੀ ਕਾਮਨਾ ਕੀਤੀ ਗਈ | ਦਿਨ ਭਰ ਚੱਲੇ ਖੁੱਲ੍ਹੇ ਦੀਵਾਨਾ ਦੌਰਾਨ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਈ ਸਮੇਤ ਹੋਰ ਰਾਗੀ ਢਾਡੀ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਦੌਰਾਨ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰਬਾਣੀ ਦਾ ਰਸ ਮਾਣਦੀਆਂ ਰਹੀਆਂ | ਸਮਾਗਮ ਦੇ ਅੰਤ ਵਿਚ ਬਾਬਾ ਕੁਲਦੀਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਵੱਲੋਂ ਸਮਾਗਮ ਵਿਚ ਪਹੁੰਚੀਆਂ ਮਾਣਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਦੇ ਨਾਲ ਹੀ ਦੂਰ-ਦਰਾਜ ਤੋਂ ਆਈਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਗੁਰਦੁਆਰਾ ਸਾਹਿਬ ਵਿਚ ਆਈ ਸੰਗਤਾਂ ਲਈ ਗੁਰੂ ਕਾ ਲੰਗਰ ਅਟੱਲ ਵਰਤਾਇਆ ਗਿਆ, ਜਿਸ ਵਿਚ ਹਰ ਵਰਗ ਦੇ ਲੋਕਾਂ ਨੇ ਬਿਨਾ ਕਿਸੇ ਭੇਦਭਾਵ ਦੇ ਬੈਠ ਕੇ ਲੰਗਰ ਛਕਿਆ | ਪ੍ਰਬੰਧਕ ਕਮੇਟੀ ਵਲੋਂ ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਸੀ | ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਨਾਇਆ ਗਿਆ ਵਿਸਾਖੀ ਦਾ ਇਹ ਸਮਾਗਮ ਧਾਰਮਿਕ ਏਕਤਾ, ਸੇਵਾ ਭਾਵਨਾ ਅਤੇ ਸਿੱਖੀ ਰਿਵਾਇਤਾਂ ਦੀ ਸੁੰਦਰ ਝਲਕ ਪੇਸ਼ ਕਰਦਾ ਨਜ਼ਰ ਆਇਆ | ਇਸ ਮੌਕੇ ਭਾਰੀ ਗਿਣਤੀ ਵਿਚ ਦੂਰ ਦੁਰਾਡੇ ਤੋਂ ਆਈਆਂ ਹੋਈਆਂ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਸੰਤ ਹਰੀ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਵ. ਬਚਿੱਤਰ ਸਿੰਘ ਧਨੋਆ ਦੀ ਯਾਦ 'ਚ ਦੂਜਾ ਖ਼ੂਨਦਾਨ ਕੈਂਪ ਲਗਾਇਆ <br/>
Ad Position 24