29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਭੀਮ ਰਾਓ ਅੰਬੇਡਕਰ ਇੱਕ 'ਵਿਸ਼ਵ ਰਤਨ' ਸਨ- ਅਰੁਣ ਮਿੱਕੀ ਡੋਗਰਾ

Ad Position 21
No active advertisement
ਅਜੀਤ ਡੈਸਕ 17-04-2026
ਤਲਵਾੜਾ, 16 ਅਪ੍ਰੈਲ (ਐੱਚ.ਐੱਸ.ਮਿੱਠੂ)- ਤਲਵਾੜਾ ਵਿਚ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ (ਰਜਿ) ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ 10 ਵਜੇ ਮੰਦਰ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਹਲਕਾ ਦਸੂਹਾ ਦੇ ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ ਨੇ ਵਿਸ਼ੇਸ਼ ਤੌਰ 'ਤੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ | ਸੰਗਤ ਨੂੰ ਸੰਬੋਧਨ ਕਰਦਿਆਂ ਡੋਗਰਾ ਨੇ ਕਿਹਾ ਕਿ ਡਾ. ਅੰਬੇਡਕਰ ਇੱਕ 'ਵਿਸ਼ਵ ਰਤਨ' ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੇ ਭਲੇ ਅਤੇ ਸਮਾਜਿਕ ਬਰਾਬਰੀ ਲਈ ਸਮਰਪਿਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਰਚਿਆ ਗਿਆ ਸੰਵਿਧਾਨ ਭਾਰਤ ਦੇ ਲੋਕਤੰਤਰ ਲਈ ਸਭ ਤੋਂ ਵੱਡੀ ਦੇਣ ਹੈ, ਜੋ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ | ਡੋਗਰਾ ਨੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਸਮਾਗਮ ਦੇ ਅੰਤ ਵਿਚ ਸੰਗਤ ਨੂੰ ਚਾਹ ਅਤੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਕਮਲ ਕਿਸ਼ੋਰ ਭਾਟੀਆ, ਰਾਜ ਕੁਮਾਰ, ਰਮੇਸ਼ ਸਹੋਤਾ, ਕਰਨੈਲ ਸਿੰਘ, ਕਮਲਜੀਤ ਸਿੰਘ, ਅਮਨਦੀਪ ਹੈਪੀ (ਸਾਬਕਾ ਐਮ.ਸੀ.), ਬੋਧ ਰਾਜ (ਸ਼ਹਿਰੀ ਪ੍ਰਧਾਨ), ਦੀਪਕ ਅਰੋੜਾ ਐਡਵੋਕੇਟ ਦਮਨਦੀਪ, ਵਿਕਾਸ ਗੋਗਾ, ਰਾਹੁਲ ਸ਼ਰਮਾ, ਸੁਮੇਸ਼ ਭਾਟੀਆ, ਤਰਨਜੀਤ ਬੌਬੀ (ਸਾਬਕਾ ਕੌਂਸਲਰ), ਅਮਿਤ ਖੁਰਾਣਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੇਰਸ਼ਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ ਅਗਲੀ ਖ਼ਬਰ ਸੰਤ ਹਰੀ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24