ਗੜ੍ਹਦੀਵਾਲਾ, 16 ਅਪ੍ਰੈਲ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਅੱਜ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਸੁਖਦੇਵ ਸਿੰਘ ਬੂਹ ਢਾਡੀ, ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਖੁਸ਼ਵੰਤ ਸਿੰਘ ਸੋਹਲਪੁਰ ਅਤੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਆਦਿ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਅਤੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਜਦ ਕਿ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸੰਤ ਹਰਚਰਨ ਸਿੰਘ ਖ਼ਾਲਸਾ ਦੀ ਤਰਫ਼ੋਂ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਅਪੀਲ ਕੀਤੀ | ਇਸ ਮੌਕੇ ਭਾਈ ਜਸਵਿੰਦਰ ਸਿੰਘ ਸੈਫ਼, ਭਾਈ ਹਰਮਿੰਦਰ ਸਿੰਘ ਸਹਿਜ, ਆਤਮਾ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਪਿਆਰਾ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਉਂਕਾਰ ਸਿੰਘ, ਚਰਨਜੀਤ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ, ਸੁਖਬੀਰ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਪ੍ਰਭਦੀਪ ਸਿੰਘ, ਯੁਵਰਾਜ ਸਿੰਘ, ਇਕਜੋਤ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |