29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਸਿੰਘ ਸਭਾ ਬਜਵਾੜਾ ਕਲਾਂ ਵਿਖੇ ਵਿਸਾਖੀ ਮੌਕੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਪਿੰਡ ਬਜਵਾੜਾ ਕਲਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸੇ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਜਥੇਦਾਰ ਬਾਬਾ ਗੁਰਦੇਵ ਸਿੰਘ, ਭਾਈ ਸੁਖਜੀਤ ਸਿੰਘ ਮੁੱਖ ਗ੍ਰੰਥੀ, ਭਾਈ ਰਣਵੀਰ ਸਿੰਘ ਹੁਸ਼ਿਆਰਪੁਰ ਆਦਿ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਹਰਚਰਨ ਸਿੰਘ ਬੋਲਾ ਇੰਗਲੈਂਡ, ਬੀਬੀ ਜਸਵੀਰ ਕੌਰ ਬੋਲਾ ਇੰਗਲੈਂਡ, ਰਾਜਵੀਰ ਸਿੰਘ, ਬੱਬੀ ਸਿੰਘ, ਹਰਜੀਤ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ, ਰਾਜੂ ਸਿੰਘ, ਸੁਰਜੀਤ ਸਿੰਘ ਢੱਕੋਵਾਲ, ਬਲਦੇਵ ਸਿੰਘ ਅਜੜਾਮ, ਦੀਪ ਸਿੰਘ, ਪ੍ਰਭਜੋਤ ਸਿੰਘ, ਵਿਸ਼ਾਲ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਧਰਮ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
Ad Position 24