ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਐੱਸ.ਸੀ. ਗਣਿਤ ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ ਤੇ ਐੱਮ.ਐੱਸ.ਸੀ. ਤੀਜੇ ਸਮੈਸਟਰ ਦੀ ਵਿਦਿਆਰਥਣ ਮਧੂ ਬਾਲਾ ਨੇ ਪੰਜਾਬ 'ਵਰਸਿਟੀ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਮ.ਐੱਸ.ਸੀ. ਗਣਿਤ ਦੇ ਤੀਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਮਧੂ ਬਾਲਾ ਨੇ 88 ਫੀਸਦੀ ਅੰਕ ਲੈ ਕੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ ਵਿਚੋਂ ਪਹਿਲਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਵਿਦਿਆਰਥਣ ਮਨਪ੍ਰੀਤ ਨੇ 76 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜਤਿਨ ਕੁਮਾਰ ਨੇ 72 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਐੱਮ.ਐੱਸ.ਸੀ. ਗਣਿਤ ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਜਸਪ੍ਰੀਤ ਕੌਰ ਨੇ 71 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ, ਜਾਗਿ੍ਤੀ ਕੌਸ਼ਲ ਨੇ 68.5 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਨਵਨੀਤ ਕੌਰ ਨੇ 57 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਦਿਆਂ ਚੰਗੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |