29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਹੰਤ ਤੇਜਾ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 17-04-2026
ਖੁੱਡਾ, 16 ਅਪ੍ਰੈਲ (ਸਰਬਜੀਤ ਸਿੰਘ)-ਮਹੰਤ ਲਾਲ ਸਿੰਘ ਮਾਡਲ ਹਾਈ ਸਕੂਲ ਖੁੱਡਾ ਵਿਖੇ ਅੱਠਵੀਂ ਕਲਾਸ ਦੇ ਸਲਾਨਾ ਨਤੀਜੇ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਡੇਰਾ ਗੁਰੂ ਸਰ ਖੁੱਡਾ ਦੇ ਮੁੱਖ ਸੇਵਾਦਾਰ ਤੇ ਸਕੂਲ ਦੇ ਚੇਅਰਮੈਨ ਮਹੰਤ ਤੇਜਾ ਸਿੰਘ ਵਲੋਂ ਉਨ੍ਹਾਂ ਦੇ ਸਹਿਯੋਗੀ ਸੰਤ ਸੁਖਜੀਤ ਸਿੰਘ, ਪਿ੍ੰਸੀਪਲ ਰਾਜਵਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਸਲਾਨਾ ਨਤੀਜੇ ਵਿਚ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਚਾਹਤ ਪ੍ਰੀਤ ਕੌਰ ਨੇ 559 ਅੰਕ, ਸਕੂਲ ਚੋਂ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਗੁਰਨੂਰ ਕੌਰ ਨੇ 551 ਅੰਕ ਅਤੇ ਸਕੂਲ ਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਕਮਲਪ੍ਰੀਤ ਕੌਰ ਨੇ 537 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ | ਇਸ ਮੌਕੇ ਉਨ•ਾਂ ਨੇ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਸਨਮਾਨਿਤ | ਇਸ ਮੌਕੇ ਮਹੰਤ ਤੇਜਾ ਸਿੰਘ ਨੇ ਕਿਹਾ ਕਿ ਇਨ•ਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਲਗਨ ਦੇ ਸਦਕਾ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ | ਇਸ ਮੌਕੇ ਵਾਈਸ ਮੈਨੇਜਰ ਗੁਰਦੀਪ ਸਿੰਘ ਖੁੱਡਾ, ਪਿ੍ੰਸੀਪਲ ਸਤਵਿੰਦਰ ਕੌਰ, ਕੁਲਵਿੰਦਰ ਕੌਰ, ਦਵਿੰਦਰ ਕੌਰ, ਜਸਵੀਰ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ, ਗੁਰਵਿੰਦਰ ਕੌਰ, ਰਜਿੰਦਰ ਕੌਰ, ਡੀ.ਪੀ ਬਲਵੀਰ ਸਿੰਘ, ਸੈਕਟਰੀ ਗੁਰਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24