ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਸਾਖੀ ਦਾ ਪਵਿੱਤਰ ਦਿਹਾੜਾ ਮੁਹੱਲਾ ਭਾਰਤ ਇਨਕਲੇਵ ਨੇੜੇ ਪਿੱਪਲਾਂਵਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੀਤਮ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਭਾਰਤ ਇਨਕਲੇਵ ਵੈੱਲਫੇਅਰ ਸੁਸਾਇਟੀ ਵਲੋਂ ਇਲਾਕੇ 'ਚ ਸਫ਼ਾਈ ਮੁਹਿੰਮ ਚਲਾਈ ਗਈ | ਸਤੀਸ਼ ਕੁਮਾਰ ਦੀ ਅਗਵਾਈ 'ਚ ਕਰਵਾਏ ਇਸ ਸਮਾਗਮ 'ਚ ਚਾਹ ਤੇ ਮਠਿਆਈ ਵੀ ਵੰਡੀ ਗਈ | ਇਸ ਮੌਕੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵਲੋਂ ਸਮੂਹ ਇਲਾਕਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਰਜਨੀਸ਼ ਕੁਮਾਰ, ਆਰ.ਕੇ. ਗੁਪਤਾ, ਮੇਜਰ ਹੰਸ ਰਾਜ, ਹਰਜਿੰਦਰ ਸਿੰਘ ਬੈਂਸ, ਸੁਰਜੀਤ ਸਿੰਘ, ਪਰਮਜੀਤ ਸਿੰਘ ਧਾਲੀਵਾਲ ਤੇ ਨਵਦੀਪ ਕੁਮਾਰ ਆਦਿ ਹਾਜ਼ਰ ਸਨ |