ਅੱਡਾ ਸਰਾਂ, 16 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤਪਲ ਕੋਟ ਵਿਖੇ ਵਿਸਾਖੀ ਦਾ ਸਾਲਾਨਾ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਦਸਮੇਸ਼ ਸਮਾਜ ਸੇਵਕ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਭਾਈ ਘੁਮੰਡਾ ਸਿੰਘ ਹਾਲ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਢਾਡੀ ਭਾਈ ਜਵਾਲਾ ਸਿੰਘ ਪਤੰਗਾ ਜਾਖ, ਭਾਈ ਜਸਵਿੰਦਰ ਸਿੰਘ ਤੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬਚਪਨ ਤੋਂ ਹੀ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਤਾਂ ਜੋ ਉਸ ਕੀ ਨਾਲ ਜੋੜ ਸਕਣ | ਇਸ ਮੌਕੇ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਨੇ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਹਰਨੂਰ ਕੌਰ ਨੇ ਨਿਭਾਈ | ਪ੍ਰਧਾਨ ਹਰਜੀਤ ਸਿੰਘ ਤੇ ਸਕੱਤਰ ਐਡਵੋਕੇਟ ਹਰਜੋਤ ਕਮਲ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ, ਮਲਵਿੰਦਰ ਸਿੰਘ ਜੇ.ਈ, ਚੈਂਚਲ ਸਿੰਘ, ਹੈੱਡਮਾਸਟਰ ਗੁਰਮੀਤ ਸਿੰਘ, ਪਟਵਾਰੀ ਸਤਵਿੰਦਰ ਸਿੰਘ, ਗੁਰਪਾਲ ਸਿੰਘ, ਮਾ: ਸਰਵਨ ਸਿੰਘ, ਰਜਿੰਦਰ ਸਿੰਘ, ਨਰਿੰਦਰ ਸਿੰਘ ਬਿੱਲੂ, ਬਿਕਰਮਜੀਤ ਸਿੰਘ, ਹਰਭਜਨ ਸਿੰਘ, ਨੰਬਰਦਾਰ ਸੇਵਾ ਸਿੰਘ, ਜੀਤ ਸਿੰਘ, ਸੁਖਵਿੰਦਰ ਸਿੰਘ ਬੱਬੂ, ਸੁਮਿੱਤਰ ਸਿੰਘ, ਹੰਸ ਰਾਜ, ਸੁਖਨਿੰਦਰ ਸਿੰਘ ਕਲੋਟੀ, ਅਮਰੀਕ ਸਿੰਘ, ਬਹਾਦਰ ਸਿੰਘ, ਹਰਬੰਸ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ ਪ੍ਰੇਮਪਾਲ ਸਿੰਘ, ਜਸਪ੍ਰੀਤ ਸਿੰਘ ਵਿਰਦੀ, ਡਾ: ਉਪਿੰਦਰ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਦਵਿੰਦਰ ਸਿੰਘ ਤੇ ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |