29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸ਼ਹਿਰ 'ਚ ਕੱਢਿਆ ਚੇਤਨਾ ਮਾਰਚ

Ad Position 21
No active advertisement
ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਕੱਢੇ ਚੇਤਨਾ ਮਾਰਚ 'ਚ ਸ਼ਾਮਿਲ ਐਡ: ਦਲਜੀਤ ਸਿੰਘ ਗਿਲਜੀਆਂ, ਸੁੰਦਰ ਸ਼ਾਮ ਅਰੋੜਾ, ਪਵਨ ਕੁਮਾਰ ਆਦੀਆ, ਅਮਰਪਾਲ ਸਿੰਘ ਕਾਕਾ, ਯਾਮਿਨੀ ਗੋਮਰ, ਰਜਨੀਸ਼ ਟੰਡਨ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ <br/> 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਐਡ: ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ 'ਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ .ਆਰ. ਅੰਬੇਡਕਰ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ 'ਚ ਚੇਤਨਾ ਮਾਰਚ ਵੀ ਕੱਢਿਆ ਗਿਆ, ਜੋ ਬੱਸ ਸਟੈਂਡ ਚੌਂਕ ਵਿਖੇ ਸਮਾਪਤ ਹੋਇਆ, ਜਿੱਥੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੇ ਡਾ: ਅੰਬੇਡਕਰ ਦੀ ਮੂਰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸੀਨੀਅਰ ਆਗੂ ਅਮਰਪਾਲ ਸਿੰਘ ਕਾਕਾ, ਰਜਨੀਸ਼ ਟੰਡਨ, ਯਾਮਿਨੀ ਗੋਮਰ, ਐਡ: ਰੋਹਿਤ ਜੋਸ਼ੀ, ਨਵਪ੍ਰੀਤ ਰੈਹਲ, ਬਲਵਿੰਦਰ ਬਿੱਟੂ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼, ਖ਼ਾਸ ਕਰਕੇ ਗ਼ਰੀਬਾਂ ਅਤੇ ਮਜ਼ਲੂਮਾਂ ਲਈ ਜੋ ਕੀਤਾ, ਉਹ ਅਤਿ-ਕਥਨੀ ਹੈ | ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਨੇ ਸਾਨੂੰ ਇਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਦਿੱਤੇ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿਰਫ਼ ਦਲਿਤ ਸਮਾਜ ਲਈ ਹੀ ਖ਼ੁਸ਼ੀ ਦਾ ਦਿਨ ਨਹੀਂ ਹੈ, ਸਗੋਂ ਇਹ ਪੂਰੇ ਹਿੰਦੁਸਤਾਨ ਦੀ ਨਾਰੀ ਜਾਤੀ ਲਈ ਵੀ ਬਹੁਤ ਵੱਡਾ ਦਿਨ ਹੈ, ਕਿਉਂਕਿ ਅੱਜ ਜੇਕਰ ਅÏਰਤਾਂ ਨੂੰ ਸਮਾਜ 'ਚ ਮਾਣ-ਸਤਿਕਾਰ ਅਤੇ ਤਾਕਤ ਮਿਲੀ ਹੈ ਤਾਂ ਇਹ ਸਿਰਫ਼ ਬਾਬਾ ਸਾਹਿਬ ਦੀ ਹੀ ਦੇਣ ਹੈ | ਆਗੂਆਂ ਨੇ ਕਿਹਾ ਕਿ ਕਿ ਸਾਡੇ ਅੰਦਰ ਉਹ ਜਨੂਨ ਹੋਣਾ ਚਾਹੀਦਾ ਹੈ ਕਿ ਅਸੀਂ ਆਪਣੇ ਹੱਕਾਂ ਲਈ ਸੰਘਰਸ਼ ਕਰੀਏ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਮੇਸ਼ਾ ਇਹੀ ਵਿਚਾਰਧਾਰਾ ਰਹੀ ਹੈ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਸੁਸਾਇਟੀ ਨੇ ਮਸੀਤਪਲ ਕੋਟ ਵਿਖੇ ਵਿਸਾਖੀ ਸਬੰਧੀ ਸਮਾਗਮ ਕਰਵਾਇਆ
Ad Position 24