19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੁਲਿਸ ਵਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 18-04-2026
ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦਿਆਂ 10 ਗਰਾਮ ਹੈਰੋਇੰਨ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਟਾਂਡਾ ਪੁਲਿਸ ਦੀ ਟੀਮ, ਜਿਸ ਦੀ ਅਗਵਾਈ ਏ.ਐੱਸ.ਆਈ. ਲੋਕ ਰਾਮ ਕਰ ਰਹੇ ਸਨ, ਵਲੋਂ ਸ਼ੱਕ ਦੇ ਆਧਾਰ 'ਤੇ ਧੁੱਸ ਬੰਨ੍ਹ ਨੇੜੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਗਰਾਮ ਹੈਰੋਇੰਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਜਲਾਲਪੁਰ ਵਜੋਂ ਹੋਈ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ | ਇੰਸਪੈਕਟਰ ਨਾਗਰਾ ਨੇ ਹੋਰ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੇ ਦੀ ਸਪਲਾਈ ਕਿੱਥੋਂ ਲੈ ਕੇ ਆ ਰਿਹਾ ਸੀ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਿਲ ਹਨ | ਪੁਲਿਸ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਤਸਕਰੀ ਦੀ ਪੂਰੀ ਸਪਲਾਈ ਲਾਈਨ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਇਲਾਕੇ ਵਿਚ ਨਸ਼ਿਆਂ ਦੇ ਵਪਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਸ ਤਰ•ਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਿਆਂ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਬਦੀਆਂ ਬਾਰੇ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਫੈਸਲਾ- ਜਥੇਦਾਰ ਮੁਲਤਾਨੀ ਅਗਲੀ ਖ਼ਬਰ ਹਰੀਵੰਸ਼ ਤੀਸਰੀ ਵਾਰ ਰਾਜ ਸਭਾ 'ਚ ਉਪ ਚੇਅਰਮੈਨ ਬਣੇ <br/>
Ad Position 24