19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਾਵਰਕਾਮ ਕਰਮਚਾਰੀਆਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 18-04-2026
ਮੁਕੇਰੀਆਂ, 17 ਅਪ੍ਰੈਲ (ਰਾਮਗੜ੍ਹੀਆ)-ਮੁਕੇਰੀਆਂ ਡਵੀਜ਼ਨ ਦੇ ਬਿਜਲੀ ਕਾਮਿਆਂ ਵਲੋਂ ਰੋਸ ਮਾਰਚ ਕਰਕੇ ਸ਼ਹਿਰ ਦੇ ਮਾਤਾ ਰਾਣੀ ਚੌਂਕ ਵਿਚ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਡਵੀਜ਼ਨ ਪ੍ਰਧਾਨ ਜਗਦੀਸ਼ ਸਿੰਘ ਗੁੰਨੋਪੁਰ, ਸਕੱਤਰ ਇੰਜੀਨੀਅਰ ਰਾਜਵੰਤ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਜਗਜੀਤ ਸਿੰਘ ਤੇ ਸਕੱਤਰ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਇੰਜੀਨੀਅਰ ਤਰਲੋਚਨ ਸਿੰਘ ਅਤੇ ਟੀ.ਐਸ.ਯੂ. ਦੇ ਜੋਨ ਸਹਾਇਕ ਸਕੱਤਰ ਇੰਦਰਜੀਤ ਸਿੰਘ, ਸਰਕਲ ਮੀਤ ਪ੍ਰਧਾਨ ਠਾਕੁਰ ਮਨੋਮਹਨ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜ਼ਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਹੀਂ ਕਰ ਰਹੀ | ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ | ਮੁਲਾਜ਼ਮਾਂ ਦਾ ਡੀਏ ਲੰਬੇ ਸਮੇਂ ਤੋਂ ਰੋਕ ਕੇ ਰੱਖਿਆ ਹੋਇਆ ਹੈ, ਜਿਸ ਦੇ ਖਿਲਾਫ਼ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਵਲੋਂ ਆਪਣੇ ਸੰਘਰਸ਼ੀ ਪੜਾਅ ਵਜੋਂ ਪਹਿਲਾਂ ਹੀ ਵਰਕ ਟੂ ਰੂਲ ਦਾ ਪ੍ਰੋਗਰਾਮ ਦਿੱਤਾ ਹੋਇਆ ਹੈ ਅਤੇ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਅਰੰਭ ਦਿੱਤਾ ਜਾਵੇਗਾ | ਇਸ ਮੌਕੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਪ੍ਰਤੀ ਆਪਣੀ ਲਾਪ੍ਰਵਾਹੀ ਵਾਲੀ ਨੀਤੀ ਨਾ ਛੱਡੀ ਤਾਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੇ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਪਨਖੂਹ ਅਤੇ ਸਕੱਤਰ ਠਾਕੁਰ ਜੋਗਿੰਦਰ ਸਿੰਘ ਬਹਿਬਲਮੰਝ ਨੇ ਮੁਲਾਜ਼ਮ ਮੰਗਾਂ ਦਾ ਸਮਰਥਨ ਕੀਤਾ | ਇਸ ਮੌਕੇ ਉਪ ਮੰਡਲ ਮੁਕੇਰੀਆਂ ਦੇ ਪ੍ਰਧਾਨ ਸੁਮਿਤ ਸ਼ਰਮਾ, ਦਾਤਾਰਪੁਰ ਤੋਂ ਉਪ ਮੰਡਲ ਪ੍ਰਧਾਨ ਵਿਨੋਦ ਕੁਮਾਰ, ਹਾਜੀਪੁਰ ਤੋਂ ਟੀ.ਐੱਸ.ਯੂ. ਦੇ ਉਪ ਮੰਡਲ ਪ੍ਰਧਾਨ ਮਨਜੀਤ ਸਿੰਘ, ਤਲਵਾੜਾ ਤੋਂ ਉਪ ਮੰਡਲ ਪ੍ਰਧਾਨ ਕੁਲਦੀਪ ਸਿੰਘ, ਰਜੀਵ ਮਾਲੀਆ, ਸੁਖਵਿੰਦਰ ਸਿੰਘ ਰਾਜੂ, ਇੰਜੀਨੀਅਰ ਰਣਵੀਰ ਸਿੰਘ, ਸਰਬਜੀਤ ਸਿੰਘ, ਰਜੇਸ਼ ਕੁਮਾਰ, ਰਜਿੰਦਰ ਕੁਮਾਰ, ਜਤਿੰਦਰ ਕੁਮਾਰ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਕੋਟਲੀ, ਹਰਜਿੰਦਰ ਸਿੰਘ ਧਨੋਆ, ਰਵੀ ਕੁਮਾਰ, ਅਮਿੱਤ ਕੁਮਾਰ, ਪਵਨ ਕੁਮਾਰ, ਸ਼ਮਸ਼ੇਰ ਸਿੰਘ, ਸੰਦੀਪ ਸਿੰਘ, ਰਕੇਸ਼ ਕੁਮਾਰ, ਸੁਰਿੰਦਰ ਸਿੰਘ, ਨਵਿੰਦਰ ਸਿੰਘ, ਦਿਨੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘੋਵਾਲ ਦੇ ਅੱਧੇ ਤੋਂ ਵੱਧ ਘਰ ਲਾਲ ਲਕੀਰ ਹੇਠ ਪਰ ਵਿਭਾਗ ਵਲੋਂ ਕੁੱਝ ਘਰਾਂ ਨੂੰ ਹੀ ਕੀਤਾ ਜਾ ਰਿਹਾ ਰਜਿਸਟਰ ਅਗਲੀ ਖ਼ਬਰ ਡੀ. ਸੀ. ਨੇ ਜ਼ਿਲ੍ਹੇ 'ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਤੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
Ad Position 24