18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ- ਲਾਲੀ ਬਾਜਵਾ

Ad Position 21
No active advertisement
ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ, ਅੱਜ ਹੁਸ਼ਿਆਰਪੁਰ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਲਾਲੀ ਬਾਜਵਾ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ ਪਾਰਟੀ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੇ 50 ਵਾਰਡਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇਗੀ ਅਤੇ ਚੋਣ ਲੜੇਗੀ ਤੇ ਜਿੱਤ ਵੀ ਪ੍ਰਾਪਤ ਕਰੇਗੀ | ਇਸ ਮੌਕੇ ਹਲਕਾ ਇੰਚਾਰਜ ਸੰਜੀਵ ਤਲਵਾੜ ਵੀ ਮੌਜੂਦ ਰਹੇ | ਉਨ•ਾਂ ਅੱਗੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਾ ਆਇਆ ਹੈ ਅਤੇ ਇਸੇ ਦਮ 'ਤੇ ਨਗਰ ਨਿਗਮ ਚੋਣਾਂ ਵਿਚ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ | ਉਨ੍ਹਾਂ ਕਿਹਾ ਕਿ ਹਰ ਇਕ ਵਾਰਡ ਵਿਚ ਪਾਰਟੀ ਦੇ ਮਜ਼ਬੂਤ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਉਮੀਦਵਾਰ ਚੋਣ ਲੜਨ ਲਈ ਤਿਆਰ ਹਨ ਅਤੇ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਹਰ ਵਾਰਡ ਵਿਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਚੋਣ ਪ੍ਰਚਾਰ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾ ਰਹੀਆਂ ਹਨ | ਇਸ ਮੌਕੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ ਕਿ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਵਰਕਰਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ ਅਤੇ ਇਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਮਿਹਨਤ ਕਰਨੀ ਹੋਵੇਗੀ | ਇਸ ਮੌਕੇ ਬਰਿੰਦਰ ਸਿੰਘ ਪਰਮਾਰ, ਹਰਿੰਦਰਪਾਲ ਸਿੰਘ ਝਿੰਗੜ, ਰਾਣਾ ਰਣਬੀਰ ਸਿੰਘ, ਪ੍ਰੇਮ ਸਿੰਘ ਪਿੱਪਲਾਂਵਾਲਾ, ਰਣਧੀਰ ਸਿੰਘ ਭਾਰਜ, ਸੰਤੋਖ ਸਿੰਘ ਅÏਜਲਾ,ਬਿਕਰਮਜੀਤ ਸਿੰਘ ਕਲਸੀ, ਬਲਰਾਜ ਸਿੰਘ ਚੌਹਾਨ, ਸ਼ਮਸ਼ੇਰ ਸਿੰਘ ਭਾਰਦਵਾਜ, ਦਵਿੰਦਰ ਸਿੰਘ ਬੈਂਸ, ਹਰਸਿਮਰਨ ਸਿੰਘ ਹਰਜੀ ਬਾਜਵਾ, ਗੁਰਿੰਦਰ ਸਿੰਘ ਗੋਲਡੀ, ਰਵਿੰਦਰਪਾਲ ਸਿੰਘ ਸੈਣੀ, ਪੁਨੀਤਇੰਦਰ ਕੰਗ, ਸੁਖਜਿੰਦਰ ਅÏਜਲਾ,ਇੰਦਰਜੀਤ ਸਿੰਘ ਕੰਗ, ਲਵਲੀ ਪਹਿਲਵਾਨ, ਗੁਰਿੰਦਰ ਗੋਲਡੀ, ਤਜਿੰਦਰ ਸਿੰਘ ਤੇਜੀ, ਸਰਬਜੀਤ ਸਿੰਘ ਬਡਵਾਲ, ਹਰਭਜਨ ਸਿੰਘ ਧਾਲੀਵਾਲ, ਕੁਲਦੀਪ ਸਿੰਘ ਬਜਵਾੜਾ, ਹਰਜਾਪ ਸਿੰਘ ਮੱਖਣ, ਜਪਿੰਦਰਪਾਲ ਸਿੰਘ ਅਟਵਾਲ, ਪਰਮਜੀਤ ਕਲਿਆਣ, ਗੁਰਪ੍ਰੀਤ ਕੋਹਲੀ, ਸਰਬਜੀਤ ਸਿੰਘ ਸਾਬੀ, ਕੁਲਬੀਰ ਸਿੰਘ, ਭੁਪਿੰਦਰਜੀਤ ਸਿੰਘ, ਭੁਪਿੰਦਰਪਾਲ ਚੱਢਾ, ਮੱਖਣ ਸਿੰਘ, ਰਜਿੰਦਰ ਸਿੰਘ, ਕੌਸ਼ਿਕ ਅਰੋੜਾ, ਡੇਵੀ ਭਾਰਜ, ਮਨਦੀਪ ਜਸਵਾਲ, ਜਤਿੰਦਰ ਰੇਹਲ ਤੇ ਸੰਜੇ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਸਿੰਘੋਵਾਲ ਦੇ ਅੱਧੇ ਤੋਂ ਵੱਧ ਘਰ ਲਾਲ ਲਕੀਰ ਹੇਠ ਪਰ ਵਿਭਾਗ ਵਲੋਂ ਕੁੱਝ ਘਰਾਂ ਨੂੰ ਹੀ ਕੀਤਾ ਜਾ ਰਿਹਾ ਰਜਿਸਟਰ
Ad Position 24