ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਟੇਸ਼ਨ ਨਸਰਾਲਾ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸਤਵੰਤ ਸਿੰਘ ਥਿਆੜਾ ਜਿਨ੍ਹਾਂ ਦੀ ਮਾਤਾ ਰੇਸ਼ਮ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 21 ਅਪ੍ਰੈਲ ਦਿਨ ਮੰਗਲਵਾਰ ਉਨ੍ਹਾਂ ਦੇ ਗ੍ਰਹਿ ਪਿੰਡ ਖਾਨਪੁਰ ਥਿਆੜਾ ਵਿਖੇ ਪਾਏ ਜਾਣਗੇ | ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਪਿੰਡ ਖਾਨਪੁਰ ਥਿਆੜਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ | ਇਸ ਮੌਕੇ ਵਿਛੜੀ ਆਤਮਾ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਤੇ ਪਤਵੰਤਿਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ |