ਕੋਟਫ਼ਤੂਹੀ, 17 ਅਪ੍ਰੈਲ (ਅਟਵਾਲ)-ਨਜ਼ਦੀਕੀ ਪਿੰਡ ਈਸਪੁਰ ਦੇ ਸੰਤ ਖ਼ੁਸ਼ਹਾਲ ਸਿੰਘ, ਸੰਤ ਗਿਆਨੀ ਹਰਬੰਸ ਸਿੰਘ ਦੇ ਅਸਥਾਨ ਗੁਰਦੁਆਰਾ ਕੁਦਵਾਲਾ ਸਾਹਿਬ ਵਿਖੇ ਸਿੱਖ ਧਰਮ ਦੇ ਮਹਾਨ ਵਿਦਵਾਨ, ਮਹਾਨ ਕਵੀ ਪੰਥ ਰਤਨ ਗਿਆਨੀ ਦਿੱਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ 21 ਅਪ੍ਰੈਲ ਨੂੰ ਸੰਤ ਬਾਬਾ ਕੇਸਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮਲਕੀਅਤ ਸਿੰਘ ਰਾਣਾ ਨੇ ਦੱਸਿਆ ਕਿ ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਮਨਦੀਪ ਸਿੰਘ ਮੁਰੀਦ, ਬੀਬੀ ਜੈਸਮੀਨ ਕੌਰ ਖ਼ਾਲਸਾ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ |