ਖੁੱਡਾ, 17 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਪਿੰਡ ਰਲਣਾ ਵਿਖੇ ਮਨਾਇਆ ਗਿਆ | ਨੌਜਵਾਨ ਸਭਾ ਰਲਣਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੂਬੇਦਾਰ ਅਵਤਾਰ ਸਿੰਘ, ਪ੍ਰਵਾਸੀ ਭਾਰਤੀ ਹਰਪ੍ਰੀਤ ਯੂ.ਐੱਸ.ਏ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਧਾਨ ਅਮਰਜੀਤ ਕਲਸੀਆ, ਸ਼ੈਲੀ ਰੱਲਣ ਤੇ ਗਗਨਦੀਪ ਕਲਸੀਆ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੌਰਾਨ ਦੌਰਾਨ ਸਭ ਤੋਂ ਪਹਿਲਾਂ ਬੱਚਿਆਂ ਨੇ ਸ਼ਬਦ ਕੀਰਤਨ ਤੇ ਕਵਿਤਾਵਾਂ ਪੇਸ਼ ਕਰਦੇ ਹੋਏ ਬਾਬਾ ਸਾਹਿਬ ਜੀ ਨੂੰ ਯਾਦ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸਰਪੰਚ ਪਰਮਜੀਤ ਬਿੱਟੂ ਜੌਹਲ, ਦਲਿਤ ਆਗੂ ਸ਼ੁਭਮ ਸਹੋਤਾ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਰਵੀ ਦਸੂਹਾ, ਮਿਸ਼ਨਰੀ ਪ੍ਰਚਾਰਕ ਪ੍ਰੋਫੈਸਰ ਸੋਮਨਾਥ ਫਗਵਾੜਾ, ਰਵੀ ਸ਼ੰਕਰ ਮੁਕੇਰੀਆਂ ਨੇ ਜਿੱਥੇ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਉੱਥੇ ਹੀ ਉਨ੍ਹਾਂ ਦੇ ਪੜੋ੍ਹ, ਜੁੜੋ ਤੇ ਸੰਘਰਸ਼ ਕਰਨ ਦੇ ਨਾਅਰੇ ਨੂੰ ਬੁਲੰਦ ਕਰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੋਚਦੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਸਵਰਨ ਸਿੰਘ, ਰਵੀ ਸ਼ਾਹਪੁਰ, ਲਾਲੀ ਡੁਗਰੀ, ਸਾਹਿਲ ਸਹੋਤਾ ਦਸੂਹਾ, ਜਤਿੰਦਰ ਬੱਧਣ ਦਸੂਹਾ, ਦੀਪਕ ਸ਼ਾਹਪੁਰ ਅਜੇ ਪੰਡਿਤ, ਮੁਕੇਸ਼ ਕੁਮਾਰ, ਅਵਤਾਰ ਸਿੰਘ ਰਿੰਕੂ, ਜਤਿੰਦਰ ਸਿੰਘ, ਜਗਤਾਰ ਸਿੰਘ ਤੇ ਕਿਰਪਾਲਜੀਤ ਸਿੰਘ ਵੀ ਹਾਜ਼ਰ ਸਨ |