15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਸਕੂਲ ਖੁੱਡਾ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 18-04-2026
ਖੁੱਡਾ, 17 ਅਪ੍ਰੈਲ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਨਵੇਂ ਵਿਦਿਅਕ ਸੈਸ਼ਨ 2026 -27 ਦੀ ਸ਼ੁੱਭ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ | ਪਿ੍ੰਸੀਪਲ ਸੁਖਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਪਾਠ ਉਪਰੰਤ ਡੇਰਾ ਗੁਰੂ ਸਰ ਖੁੱਡਾ ਤੋਂ ਮਹੰਤ ਤੇਜਾ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਪਿ੍ੰਸੀਪਲ ਰੋਸ਼ਨ ਸਿੰਘ, ਹਰਦੀਪ ਸਿੰਘ ਖੁੱਡਾ, ਲੈਕਚਰਾਰ ਰਾਜਾ ਸਿੰਘ ਮੂਨਕਾਂ, ਦਵਿੰਦਰ ਸਿੰਘ ਕਲਸੀਆ, ਜਸਵੀਰ ਸਿੰਘ ਐਸ. ਡੀ. ਓ., ਸਰਪੰਚ ਹਰਬੰਸ ਸਿੰਘ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਹੋਏ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਸ. ਡੀ. ਓ. ਧਰਮ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਕੌਰ, ਬਲਵੀਰ ਸਿੰਘ ਹਰਸੀ ਪਿੰਡ, ਸਾਬਕਾ ਸਰਪੰਚ ਕੇਵਲ ਸਿੰਘ, ਨਰੇਸ਼ ਸੈਣੀ, ਗੁਰਦੀਪ ਸਿੰਘ, ਪਰਮਿੰਦਰ ਦੁੱਗਲ, ਰੇਖਾ ਸ਼ਰਮਾ, ਸੁਨੀਤਾ ਦੇਵੀ, ਲੈਕ. ਮੰਜੂਸ਼ਾ,. ਸੰਗੀਤ ਕੌਰ, ਗੁਰਵਿੰਦਰ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁੜ ਤੇ ਸ਼ੱਕਰ ਦੇ ਸੈਂਪਲ ਲੈ ਕੇ ਟੈਸਟ ਲਈ ਫੂਡ ਲੈਬ ਭੇਜੇ- ਡਾ. ਜਤਿੰਦਰ ਭਾਟੀਆ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਲਾਭ- ਜਿੰਪਾ
Ad Position 24