ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਨਸ਼ਾ ਮੁਕਤੀ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਲੋਂ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਸੰਗੀਤਾ ਨਿਸਤਾਂਦਰਾ ਅਤੇ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ ਦੀ ਅਗਵਾਈ ਹੇਠ ਨਸ਼ਾਖੋਰੀ ਦੇ ਮਾੜੇ ਪ੍ਰਭਾਵ, ਕਾਰਨ ਤੇ ਇਸ ਦੇ ਇਲਾਜ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਡਾ. ਜਸਲੀਨ ਕੌਰ ਨੇ ਵੀ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਦੂਰ ਰਹਿ ਕੇ ਹੋਰਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਕਾਉਂਸਲਰ ਸੰਦੀਪ ਕੁਮਾਰੀ ਨੇ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ, ਕਾਰਨ ਅਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖ਼ੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ | ਇਸ ਮੌਕੇ ਰਾਜਿੰਦਰ ਸ਼ਰਮਾ, ਹਰਮਿੰਦਰ ਸਿੰਘ ਤੇ ਮੀਨੂ ਸੈਣੀ ਆਦਿ ਹਾਜ਼ਿਰ ਸਨ |