ਗੜਸ਼ੰਕਰ, 17 ਅਪ੍ਰੈਲ (ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿਚ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ | ਪਿ੍ੰਸੀਪਲ ਬੰਦਨਾ ਰਾਣਾ ਨੇ ਦੱਸਿਆ ਕਿ 100 ਫ਼ੀਸਦੀ ਰਹੇ ਨਤੀਜੇ ਵਿਚ ਵਿਦਿਆਰਥਣ ਮੰਨਤ ਨੇ 90.5 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ, ਮੁਸਕਾਨ ਕੌਰ ਨੇ 86.66 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਨੂਰ ਵਰਮਾ ਨੇ 85.33 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸ਼ਾਨਦਾਰ ਨਤੀਜੇ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਕੁਮਾਰ ਵਾਸੁਦੇਵ, ਮੈਨੇਜਰ ਸੋਮ ਨਾਥ ਓਹਰੀ, ਪਿ੍ੰਸੀਪਲ ਬੰਦਨਾ ਰਾਣਾ ਅਤੇ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |