14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐੱਸ. ਐੱਚ. ਜੀ. ਐੱਨ. ਗਰਲਜ਼ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 18-04-2026
ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ)-ਐੱਸ. ਐੱਚ. ਜੀ. ਐੱਨ. ਗਰਲਜ਼.ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਪਿ੍ੰ. ਸੋਨੀਲਾ ਰਾਜਪੂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੀਂ ਜਮਾਤ ਚੋਂ ਕਰਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਮਨਜੋਤ ਸਿੰਘ ਨੇ 99 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਕਲਪਨਾ, ਸ਼ਿਦਰਾ ਅਤੇ ਅਨੁੂਰੀਤ ਕੌਰ ਨੇ 98 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਜੋਬਨਪ੍ਰੀਤ ਅਤੇ ਪ੍ਰਭਦੀਪ ਸਿੰਘ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕੀਤੇ ਹਨ | ਪਿ੍ੰ. ਸੋਨੀਲਾ ਰਾਜਪੂਤ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਵਿਰੁੱਧ ਵਿੱਢੀ ਜੰਗ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਦੀ ਕਨਵੈਨਸ਼ਨ ਤੇ ਰੋਸ ਮਾਰਚ ਅਗਲੀ ਖ਼ਬਰ ਬਾਬਾ ਮਾਨੇ ਸ਼ਾਹ ਦੇ ਦਰਬਾਰ ਮਨੋਲੀਆਂ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ
Ad Position 24