ਗੜਸ਼ੰਕਰ, 17 ਅਪ੍ਰੈਲ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜਸ਼ੰਕਰ ਦੇ ਰੈੱਡ ਰਿਬਨ ਕਲੱਬ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਕਾਲਜ ਵਿਦਿਆਰਥਣ ਆਰਤੀ ਕੁਮਾਰੀ ਨੂੰ ਪੰਜਾਬ ਸਰਕਾਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨਾਂ ਵਲੋਂ ਸਾਲ 2025-26 ਲਈ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਇੰਚਾਰਜ ਵਜੋਂ ਉਨਾਂ ਦੇ ਕਾਰਜ ਨੂੰ ਮਾਨਤਾ ਦੇਣ ਲਈ ਦਿੱਤਾ ਗਿਆ | ਇਹ ਸਨਮਾਨ ਰਾਜ ਪੱਧਰੀ ਰੈੱਡ ਰਿਬਨ ਕਲੱਬ ਦੇ ਯੁਵਾ ਲੀਡਰਸ਼ਿਪ ਅਤੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ ਯੂਨੀਵਰਸਿਟੀ ਘੜੂੰਆਂ (ਮੋਹਾਲੀ) ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਪੀਅਰ ਐਜੂਕੇਟਰ ਆਰਤੀ ਕੁਮਾਰੀ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰਾਂ ਦੇ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ |