ਹਰਿਆਣਾ, 17 ਅਪ੍ਰੈਲ (ਹਰਮੇਲ ਸਿੰਘ ਖੱਖ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸ਼ਹੀਦ ਬਾਬਾ ਦੀਪ ਸਿੰਘ ਜੀ ਸਭਾ ਅਤੇ ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਦੇ ਸਮੂਹ ਸੇਵਾਦਾਰ, ਜੀ. ਐੱਨ. ਏ .ਗਰੁੱਪ ਮੇਹਟੀਆਣਾ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ 19 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ ਰਾਤ 8:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼ਾਮ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਬਿਰਧ ਆਸ਼ਰਮ ਦੇ ਬੱਚਿਆਂ ਦੇ ਕੀਰਤਨੀ ਜਥੇ, ਢਾਡੀ ਭਾਈ ਉਂਕਾਰ ਸਿੰਘ ਮਾਨ ਟੂਟੋਮਜਾਰਾ ਵਾਲੇ ਸੰਗਤਾਂ ਨੂੰ ਗੁਰਇਤਿਹਾਸ ਤੇ ਮਨੋਹਰ ਕੀਰਤਨ ਰਾਹੀਂ ਨਾਲ ਨਿਹਾਲ ਕਰਨਗੇ |