13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ ਹਰਾਇਆ

Ad Position 21
No active advertisement
ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਦੋ ਰੋਜ਼ਾ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਨਵਾਂਸ਼ਹਿਰ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਹਾਸਿਲ ਕੀਤੀ | ਇਹ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ 'ਚ ਇਸ ਟੂਰਨਾਮੈਂਟ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੁਸ਼ਿਆਰਪੁਰ ਦੀ ਟੀਮ ਨੇ 87.2 ਓਵਰਾਂ ਵਿਚ 221 ਰਨ ਬਣਾਏ | ਲਕਸ਼ਦੀਪ ਸੰਧੂ ਨੇ 56, ਮਨਕਰਨ ਸਿੰਘ ਨੇ 46, ਮੰਨਨ ਨਰਾਇਣ ਨੇ 22, ਕਪਤਾਨ ਯੁਵਰਾਜ ਠਾਕੁਰ ਨੇ 24 ਅਮਰਪ੍ਰੀਤ ਸਿੰਘ ਨੇ 18 ਅਤੇ ਰਮਨਵੀਰ ਸਿੰਘ ਨੇ 14 ਰਨ ਬਣਾਏ | ਨਵਾਂਸ਼ਹਿਰ ਦੀ ਟੀਮ 119 ਰਨ ਬਣਾ ਕੇ ਆਲ ਆਊਟ ਹੋ ਗਈ | ਇਸ ਜਿੱਤ 'ਤੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਖੇਲਾ ਨੇ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਟੀਮ ਦੇ ਕੋਚ ਦਲਜੀਤ ਸਿੰਘ, ਪ੍ਰਵੀਨ ਕੁਮਾਰ, ਅਨਿਲ ਹੰਸ, ਦਲਜੀਤ ਧੀਮਾਨ, ਪੰਕਜ ਪਿੰਕਾ, ਦਿਨੇਸ਼ ਸ਼ਰਮਾ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੈਚ 18 ਤੇ 19 ਅਪ੍ਰੈਲ ਨੂੰ ਮੋਹਾਲੀ ਵਿਖੇ ਮੋਹਾਲੀ ਦੀ ਟੀਮ ਨਾਲ ਅਤੇ 21 ਤੇ 22 ਅਪ੍ਰੈਲ ਨੂੰ ਫਤਿਹਗੜ੍ਹ ਸਾਹਿਬ ਨਾਲ ਹੁਸ਼ਿਆਰਪੁਰ ਵਿਖੇ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਵਚਨਬੱਧ- ਜਿੰਪਾ, ਡਾ. ਇਸ਼ਾਂਕ ਅਗਲੀ ਖ਼ਬਰ ਬਿਜਲੀ ਵਿਭਾਗ ਵਲੋਂ ਐੱਸ. ਪੀ. ਕੁਨੈਕਸ਼ਨ ਵਾਲਿਆਂ ਤੋਂ ਐਡਵਾਂਸ ਸਕਿਉਰਿਟੀ ਦੇ ਨਾਂਅ 'ਤੇ ਮੋਟੀਆਂ ਰਕਮਾਂ ਵਸੂਲੀਆਂ ਜਾਂਦ...
Ad Position 24