08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੜਕ ਹਾਦਸੇ 'ਚ ਦੋ ਬੱਚਿਆਂ ਦੀ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਮੁਕੇਰੀਆਂ, 18 ਅਪ੍ਰੈਲ (ਰਾਮਗੜੀਆ)- ਜਲੰਧਰ ਪਠਾਨਕੋਟ 'ਤੇ ਸਥਿਤ ਕਸਬਾ ਮਿਲਵਾਂ ਦੇ ਬੱਸ ਸਟਾਪ ਨੇੜੇ ਇੱਕ ਕਾਰ ਦੇ ਬੇਕਾਬੂ ਹੋ ਕੇ ਕਾਰ ਦਰੱਖਤ ਨਾਲ ਟਕਰਾ ਜਾਣ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਅਤੇ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਹਾਦਸੇ ਵਿੱਚ ਸ਼ਾਮਲ ਪਰਿਵਾਰ ਦੇ ਰਿਸ਼ਤੇਦਾਰ ਅਮਿਤ ਸ਼ਰਮਾ ਅਤੇ ਕਾਰ ਡਰਾਈਵਰ, ਦਿੱਲੀ ਦੇ ਰਹਿਣ ਵਾਲੇ ਪਵਨ ਕੁਮਾਰ ਪੁੱਤਰ ਰਾਮ ਕੁਮਾਰ ਨੇ ਦੱਸਿਆ ਕਿ ਅੰਕਿਤ ਸ਼ਰਮਾ, ਉਸਦੀ ਪਤਨੀ ਆਰਤੀ ਸ਼ਰਮਾ ਅਤੇ ਉਨਾਂ ਦੇ ਦੋ ਛੋਟੇ ਬੱਚੇ - ਧੀ ਅਯਾਨ (10) ਅਤੇ ਪੁੱਤਰ ਆਂਧਰਵ (1)- ਲੁਧਿਆਣਾ ਤੋਂ ਪਠਾਨਕੋਟ ਆਪਣੇ ਘਰ ਜਾ ਰਹੇ ਸਨ | ਜਿਵੇਂ ਹੀ ਉਹ ਮਾਨਸਰ ਟੋਲ ਪਲਾਜ਼ਾ ਪਾਰ ਕਰਕੇ ਮਿਲਵਾਂ (ਹਿਮਾਚਲ) ਕਸਬੇ ਦੇ ਨੇੜੇ ਪਹੁੰਚੇ, ਉਨਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਦੋਵੇਂ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਅੰਕਿਤ ਸ਼ਰਮਾ, ਉਸਦੀ ਪਤਨੀ ਆਰਤੀ ਅਤੇ ਡਰਾਈਵਰ ਵੀ ਗੰਭੀਰ ਜ਼ਖਮੀ ਹੋ ਗਏ | ਜਿਨਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਪਹੁੰਚਾਇਆ | ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਅੰਕਿਤ ਸ਼ਰਮਾ ਅਤੇ ਉਸਦੀ ਪਤਨੀ ਆਰਤੀ ਸ਼ਰਮਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ | ਡਰਾਈਵਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਆਸ ਦਰਿਆ ਵਿਚ ਡੀਸਿਲਟਿੰਗ ਦੀ ਪ੍ਰਵਾਨਗੀ ਨਾ ਦੇਣਾ ਮੰਦਭਾਗਾ- ਸਰਬਜੋਤ ਸਾਬੀ ਅਗਲੀ ਖ਼ਬਰ ਸਿੱਖਸ ਫ਼ਾਰ ਜਸਟਿਸ ਨੇ ਪੈਸੇ ਦਾ ਲਾਲਚ ਦੇ ਕੇ ਕਰਵਾਈ ਸੀ ਇਹ ਕਾਰਵਾਈ-ਸੰਦੀਪ ਮਲਿਕ <br/>
Ad Position 24