09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਔਰਤਾਂ ਦੀ ਮਜ਼ਬੂਤੀ ਲਈ ਲਿਆਂਦਾ ਬਿੱਲ ਪਾਸ ਨਾ ਹੋਣ ਦੇਣਾ ਅਤਿ ਨਿੰਦਣਯੋਗ- ਅਜੇ ਕੌਸ਼ਲ ਸੇਠੂ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਮੁਕੇਰੀਆਂ, 18 ਅਪ੍ਰੈਲ (ਰਾਮਗੜ੍ਹੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਰਾਜਨੀਤੀ ਵਿਚ ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਤੇ ਲੋਕ ਸਭਾ ਵਿਚ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਲਈ ਸੰਸਦ ਵਿਚ ਲਿਆਂਦੇ ਗਏ ਬਿੱਲ ਨੂੰ ਵਿਰੋਧੀ ਪਾਰਟੀਆਂ ਨੇ ਪਾਸ ਨਹੀਂ ਹੋਣ ਦਿੱਤਾ ਜੋ ਅਤਿ ਨਿੰਦਣਯੋਗ ਹੈ | ਵਿਰੋਧੀ ਧਿਰ ਨੇ ਆਪਣੇ ਸੌੜੇ ਰਾਜਨੀਤਿਕ ਹਿਤਾਂ 'ਤੇ ਮਹਿਲਾ ਸਸ਼ਕਤੀਕਰਨ ਅਤੇ ਮਹਿਲਾ ਸਨਮਾਨ ਦੀ ਬਲੀ ਦੇ ਦਿੱਤੀ | ਉਪਰੋਕਤ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਜਪਾ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਇਸ ਬਿੱਲ ਨੂੰ ਪਾਸ ਨਾ ਹੋਣ ਦੇਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਮਨਾਇਆ ਜਾ ਰਿਹਾ ਇਹ ਜਸ਼ਨ ਉਨ੍ਹਾਂ ਸਾਰੀਆਂ ਔਰਤਾਂ ਦਾ ਅਪਮਾਨ ਹੈ ਜੋ ਦਹਾਕਿਆਂ ਤੋਂ ਆਪਣੇ ਹੱਕਾਂ ਦੀ ਉਡੀਕ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਦੋਂ ਕਿ ਭਾਜਪਾ ਔਰਤਾਂ ਨੂੰ 'ਸ਼ਕਤੀ' ਵਜੋਂ ਦੇਖ ਕੇ ਮਜ਼ਬੂਤ ਬਣਾਉਣ ਦਾ ਸੁਪਨਾ ਦੇਖਦੀ ਹੈ, ਵਿਰੋਧੀ ਧਿਰ ਦੀ ਤੰਗ ਸੋਚ ਨੇ ਉਨ੍ਹਾਂ ਦੀ ਤਰੱਕੀ ਵਿਚ ਰੁਕਾਵਟ ਖੜ੍ਹੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲਿਆਂ ਨੂੰ ਲੰਬੇ ਸਮੇਂ ਵਿਚ ਇਸ ਦੀ ਕੀਮਤ ਚੁਕਾਉਣੀ ਪਵੇਗੀ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਅਗਲੀ ਖ਼ਬਰ ਮੈਡੀਕਲ ਕੈਂਪ ਅੱਜ
Ad Position 24