ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਾਹਿਬ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਜਾਏ ਕੀਰਤਨ ਦੀਵਾਨ 'ਚ ਭਾਈ ਰਮਨਜੀਤ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਜਦਕਿ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ |