ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੂਬੇ ਦੀ 'ਆਪ' ਸਰਕਾਰ ਵਲੋਂ ਫੈਲਾਏ ਭਿ੍ਸ਼ਟਾਚਾਰ, ਅਰਾਜਕਤਾ ਅਤੇ ਗੁੰਡਾਗਰਦੀ ਵਾਲੇ ਮਾਹੌਲ ਨੂੰ ਨੱਥ ਪਾਉਣ ਲਈ ਜ਼ਰੂਰੀ ਹੈ ਕਿ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਈ ਜਾਏ | ਜਿਸ ਵੀ ਸੂਬੇ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੈ ਉਸ ਦਾ ਦੋਹਰਾ ਵਿਕਾਸ ਹੋਇਆ ਹੈ | ਇਸ ਲਈ ਜ਼ਰੂਰੀ ਹੈ ਕਿ ਪੰਜਾਬ 'ਚ ਵੀ ਡਬਲ ਇੰਜਨ ਸਰਕਾਰ ਬਣੇ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਪੋਲੀਟੈਕਨਿਕ ਕਾਲਜ ਹੰਦੋਵਾਲ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏਟੇ੍ਰਨਿੰਗ ਪ੍ਰੋਗਰਾਮ ਭਾਜਪਾ ਸਿਖਲਾਈ ਕੈਂਪ ਦੌਰਾਨ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਪੰਡਿਤ ਦੀਨ ਦਿਆਲ ਉਪਾਧਿਆਏਦੀ ਤਸਵੀਰ ਅੱਗੇ ਦੀਪ ਜਗਾ ਕੇ ਕੀਤੀ ਗਈ | ਡਾ. ਰਾਏ ਨੇ ਕਿਹਾ ਕਿ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਲਈ ਹਰੇਕ ਵਰਕਰ ਨੂੰ ਹੁਣ ਤੋਂ ਹੀ ਘਰ ਘਰ ਜਾ ਕੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਲੋੜ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਰਜਿੰਦਰ ਬਿੱਟਾ ਪ੍ਰਭਾਰੀ ਨੇ ਕਿਹਾ ਕਿ ਜੇਕਰ ਚੋਣਾਂ 'ਚ ਜਿੱਤ ਪ੍ਰਾਪਤ ਕਰਨੀ ਹੈ ਤਾਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਚੱਲਣਾ ਪਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਕਿਸੇ ਇਕ ਵਿਅਕਤੀ ਦੀਆਂ ਨਹੀਂ ਹੁੰਦੀਆਂ ਬਲਕਿ ਇਸ 'ਚ ਹਰੇਕ ਵਰਕਰ ਅਤੇ ਅਹੁਦੇਦਾਰ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਚੋਣਾਂ 'ਚ ਵੱਡੀ ਜਿੱਤ ਦਰਜ਼ ਕਰਨੀ ਹੈ ਤਾਂ ਇਨ੍ਹਾਂ ਨੂੰ ਯੋਜਨਾਬੱਧ ਤਰੀਕੇ ਨਾਲ ਲੜਨਾ ਹੋਵੇਗਾ | ਇਸ ਮੌਕੇ ਸੀਨੀਅਰ ਆਗੂ ਕਮਲਜੀਤ ਸੇਤੀਆ ਤੇ ਸੂਰਜ ਭਾਰਦਵਾਜ ਸਕੱਤਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਵਤਾਰ ਸਿੰਘ ਡਾਂਡੀਆ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੰਜੀਵ ਪੰਚ ਨੰਗਲ, ਮਨਜੀਤ ਕੌਰ, ਮੰਨਤ ਮਾਹਿਲਪੁਰ, ਰਜਨੀ ਬਾਲਾ, ਪਰਮਜੀਤ ਕੌਰ, ਸੁਰਜੀਤ ਕੌਰ, ਮੈਥਲੀ ਸ਼ਰਮਾ , ਧੀਰਜ ਐਰੀ, ਮਨੋਜ ਕੁਮਾਰ, ਰੋਹਿਤ ਕੈਂਪ, ਕੁਲਦੀਪ ਰਾਏ, ਲਖਨ, ਲਵਜੋਤ, ਸੁਖਜੀਤ ਬਾੜੀਆਂ ਆਦਿ ਹਾਜ਼ਰ ਸਨ |