ਨੰਗਲ ਬਿਹਾਲਾਂ, 18 ਅਪ੍ਰੈਲ (ਵਿਨੋਦ ਮਹਾਜਨ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਉੱਥੇ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਉਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਡਿਜੀਟਲ ਮੁਹਿੰਮ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਨੂੰ 8 ਕੰਪਿਊਟਰ ਅਤੇ ਚਾਰ ਇੰਟਰ ਐਕਟਿਵ ਫਲੈਟ ਪੈਨਲ ਸਮਰਪਿਤ ਕੀਤੇ | ਦੋ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਤਕਨੀਕੀ ਤੋਰ ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੰਪਿਊਟਰਾਂ ਦੇ ਉਦਘਾਟਨੀ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਐਸ ਐਮ ਸੀ ਮੈਂਬਰਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਸਜਿੰਦਰ ਸਿੰਘ ਸਾਬਕਾ ਸਰਪੰਚ ਮੁਰਾਦਪੁਰ ਅਵਾਣਾਂ ਅਤੇ ਐੱਸ. ਐਮ. ਸੀ. ਮੈਂਬਰ ਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਮਸਜਿੰਦਰ ਸਿੰਘ ਵਲੋਂ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਧੁਨਿਕ ਤਕਨੀਕ ਪੇਂਡੂ ਖੇਤਰ ਦੇ ਬਚਿਆਂ ਨੂੰ ਗਲੋਬਲ ਪੱਧਰ 'ਤੇ ਮੁਕਾਬਲਾ ਕਰਨ ਯੋਗ ਬਣਾਏਗੀ | ਇਸ ਮੌਕੇ ਲੈਕਚਰਾਰ ਸੁਖਦੀਪ ਸਿੰਘ, ਲੈਕਚਰਾਰ ਸੀਮਾ ਮਿਨਹਾਸ, ਸੁਰਿੰਦਰ ਸਿੰਘ, ਸੁਮਨ ਕੁਮਾਰ, ਗੌਰਵ ਕੁਮਾਰ, ਵਿਨੇ ਕੁਮਾਰ, ਰਕੇਸ਼ ਕੁਮਾਰ ਤੋਂ ਇਲਾਵਾ ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |