ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਬੀਤੇ ਦਿਨ ਬਹਿਸ ਦੇ ਬਾਅਦ ਲੋਕ ਸਭਾ ਵਲੋਂ ਵੋਟ ਵੰਡ 'ਚ 528 ਵਿਚੋਂ 298 ਮੈਂਬਰਾਂ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਸੱਤਾ ਦੀ ਭਾਗੀਦਾਰੀ ਵਿਚ ਔਰਤਾਂ ਨੂੰ ਸ਼ਾਮਲ ਕਰਨ ਵਾਲੇ ਪ੍ਰਸਤਾਵ ਦੇ ਪੱਖ 'ਚ ਵੋਟ ਦਿੱਤੀ ਜਦਕਿ ਕਾਂਗਰਸ ਅਤੇ ਮੁੱਖ ਵਿਰੋਧੀ ਪਾਰਟੀਆਂ ਨੇ ਉਸਦੇ ਵਿਰੋਧ 'ਚ 230 ਵੋਟਾਂ ਪਾ ਕੇ ਔਰਤਾਂ ਲਈ ਲਿਆਂਦੇ ਗਏ ਇਸ ਬਿੱਲ ਦਾ ਰਸਤਾ ਰੋਕ ਦਿੱਤਾ | ਉਨ੍ਹਾਂ ਕਿਹਾ ਕਿ ਜਿੱਥੇ ਔਰਤ ਦੀ ਪੂਜਾ ਹੁੰਦੀ ਹੈ ਉੱਥੇ ਦੇਵਤਾਵਾਂ ਦਾ ਵਾਸ ਹੁੰਦਾ ਹੈ | ਕਾਂਗਰਸ ਪਾਰਟੀ ਲੰਬੇ ਸਮੇਂ ਤੋਂ ਔਰਤਾਂ ਦੇ ਰਾਖਵੇਂਕਰਨ ਦੇ ਬਿੱਲਾਂ ਨੂੰ ਫ਼ਜ਼ੂਲ ਗੱਲਾਂ 'ਚ ਉਲਝਾਉਦੀਂ ਰਹੀ ਹੈ | ਜਦੋਂ ਭਾਜਪਾ ਇਸ ਨੰੂ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰਦੀ ਹੈ ਤਾਂ ਕਾਂਗਰਸੀ ਪਹਿਲਾ ਟਾਲ ਮਟੋਲ ਦੀ ਨੀਤੀ ਅਪਣਾ ਕੇ ਇਸ ਨੰੂ ਰੋਕ ਰਹੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਕਦਮ ਨੂੰ ਭਾਰਤ ਦੇ ਇਤਿਹਾਸ 'ਚ ਕਲੰਕ ਵਜੋਂ ਜਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਔਰਤਾਂ ਦੇ ਰਾਖਵੇਂਕਰਨ ਦੇ ਬਿੱਲ ਦਾ ਵਿਰੋਧ ਕਰਨਾ ਵਿਰੋਧੀ ਧਿਰ ਨੂੰ ਮਹਿੰਗਾ ਪਵੇਗਾ |