09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੀਆਂ ਵਿਦਿਆਰਥਣਾਂ ਨੇ ਪੀ.ਐਸ.ਟੈੱਟ. ਪ੍ਰੀਖਿਆ ਕੀਤੀ ਪਾਸ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਤਲਵਾੜਾ, 18 ਅਪ੍ਰੈਲ (ਐੱਚ.ਐੱਸ.ਮਿੱਠੂ)- ਸਥਾਨਕ ਐਮ.ਆਰ.ਪੀ.ਡੀ. ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈੱਸਟ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਕਾਲਜ ਦੀ ਐਮ.ਏ. (ਪੰਜਾਬੀ) ਫਾਈਨਲ ਸਾਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ, ਜਸਮੀਨ ਕੌਰ ਪੁੱਤਰੀ ਹਰਕਿਰਨ ਸਿੰਘ ਅਤੇ ਅੰਜਲੀ ਪੁੱਤਰੀ ਵਜ਼ੀਰ ਸਿੰਘ (ਵਾਸੀ ਢਾਡੇਕਟਵਾਲ) ਨੇ ਇਸ ਪ੍ਰੀਖਿਆ ਨੂੰ ਪਾਸ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣਾਂ ਦੀ ਇਸ ਵੱਡੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਬੰਧਕਾਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ | ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਬੇਟੀਆਂ ਦੀ ਇਸ ਉਪਲਬਧੀ 'ਤੇ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ | ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਗੁਰੂਆਂ ਸਿਰ ਬੰਨਿ੍ਹਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਆਸੀ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮਿੱਕੀ ਡੋਗਰਾ ਅਗਲੀ ਖ਼ਬਰ ਔਰਤਾਂ ਦੇ ਰਾਖਵੇਂਕਰਨ ਬਿੱਲ ਦਾ ਵਿਰੋਧ ਕਰਨਾ ਵਿਰੋਧੀ ਧਿਰ ਨੂੰ ਪਵੇਗਾ ਮਹਿੰਗਾ-ਸੂਦ
Ad Position 24