10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰ. ਪੋ੍ਰ.ਡਾ. ਵਿਨੈ ਕੁਮਾਰ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਪ੍ਰੋ. ਡਾ. ਦਵਿੰਦਰ ਸਿੰਘ ਉਪ ਕੁਲਪਤੀ ਡਾ. ਬੀ. ਆਰ. ਅੰਬੇਦਕਰ ਨੈਸ਼ਨਲ ਲਾਅ ਯੂਨੀਵਰਸਿਟੀ ਸੋਨੀਪਤ ਮੁੱਖ ਮਹਿਮਾਨ ਵਜੋਂ ਅਤੇ ਡਾ. ਅਨੂਪ ਕੁਮਾਰ ਪ੍ਰਧਾਨ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਹੁਸ਼ਿਆਰਪੁਰ ਅਤੇ ਜਰਨੈਲ ਸਿੰਘ ਸੈਣੀ ਮੈਂਬਰ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਹੁਸ਼ਿਆਰਪੁਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ | ਕਾਲਜ ਪਹੁੰਚਣ ਤੇ ਕਾਲਜ ਪਿ੍ੰਸੀਪਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਡਾ. ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਸਮੂਹ ਇਨਾਮ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿਚ ਕੋਈ ਪ੍ਰਾਪਤੀ ਕਰਨ ਲਈ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ | ਹਰੇਕ ਵਿਦਿਆਰਥੀ ਦੇ ਅੰਦਰ ਕੋਈ ਨਾ ਕੋਈ ਵੱਖਰਾ ਗੁਣ ਹੁੰਦਾ ਹੈ ਜਿਸ ਨੰੂ ਪਹਿਚਾਣ ਕੇ ਅੱਗੇ ਵਧਣਾ ਜ਼ਰੂਰੀ ਹੁੰਦਾ ਹੈ | ਕਾਲਜ ਪਿ੍ੰ. ਵੱਲੋਂ ਕਾਲਜ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ | ਪ੍ਰੋਗਰਾਮ ਦੌਰਾਨ ਅਕਾਦਮਿਕ ,ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਲਗਭਗ 250 ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ | ਵਿਦਿਆਰਥੀਆਂ ਤੋਂ ਇਲਾਵਾ ਇਸ ਸੈਸ਼ਨ 'ਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਡਾ. ਕੁਲਦੀਪ ਕੌਰ, ਡਾ. ਬੁਲਬੁਲ ਸ਼ਰਮਾ ਅਤੇ ਡਾ. ਸੁਬੋਧ ਕਾਂਤ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵਾਈ. ਪੀ. ਜੋਸ਼ੀ ਉਪ ਪ੍ਰਧਾਨ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ , ਡਾ.ਸੀ.ਬੀ. ਅਰੋੜਾ ਮੈਂਬਰ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ , ਡਾ. ਗਗਨਦੀਪ ਚੀਮਾ ਪਿ੍ੰਸੀਪਲ ਸਰਕਾਰੀ ਕਾਲਜ ਹੁਸ਼ਿਆਰਪੁਰ, ਡਾ. ਸੀਮਾ ਗਰਗ , ਅਜੈ ਭਾਰਦਵਾਜ, ਮੋਹਿਤ ਅਤੇ ਪੰਕਜ ਮੁੰਜ਼ਾਲ ਸੀ. ਏ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿਜ਼ ਐਕਸੀਲੈਂਟ ਇੰਸਟੀਚਿਊਟਸ ਵਲੋਂ ਹੁਸ਼ਿਆਰਪੁਰ 'ਚ 'ਨਰਚਰਿੰਗ ਯੰਗ ਮਾਈਾਡਸ' ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਦਿਆਰਥੀ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਤੋਂ ਪੇ੍ਰਰਨਾ ਲੈਣ-ਸਾਂਪਲਾ
Ad Position 24