07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਕੈਬਨਿਟ ਮੰਤਰੀ ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 20-04-2026

ਟਾਂਡਾ ਉੜਮੁੜ, 19 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਪੂਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ | ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਕਿਸਾਨਾਂ ਨੂੰ ਮਿਥੇ ਸਮੇਂ ਵਿਚ ਅਦਾਇਗੀਆਂ ਅਤੇ ਫ਼ਸਲ ਦੀ ਲਿਫ਼ਟਿੰਗ ਨੂੰ ਵੀ ਯਕੀਨੀ ਬਣਾਏਗੀ | ਉਨ੍ਹਾਂ ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਸੁਵਿਧਾਵਾਂ ਦੇ ਨਾਲ ਨਾਲ ਫ਼ਸਲ ਦੀ ਤੁਰੰਤ ਲਿਫ਼ਟਿੰਗ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਤਾਂ ਜੋ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਨੂੰ ਹਰ ਫ਼ਸਲ ਦੀ ਖ਼ਰੀਦ ਲਈ ਲੋੜੀਂਦੀ ਸਹੂਲਤ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੰੂਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤਾਂ ਵਿਚ ਰਹਿੰਦ-ਖੰੂਹਦ ਦੇ ਹੱਲ ਲਈ 1.58 ਲੱਖ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਹੋਵੇਗੀ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਮੰਡੀ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਿੱਕੂਚੱਕ 'ਚ ਢਿੱਲੀਆਂ ਬਿਜਲੀ ਦੀਆਂ ਤਾਰਾਂ ਕਾਰਨ ਵਾਪਰ ਸਕਦਾ ਹੈ ਹਾਦਸਾ ਅਗਲੀ ਖ਼ਬਰ ਪਿੰਡ ਮੁਸਾਹਿਬਪੁਰ 417 ਵਿਖੇ ਪੀਰ ਬਾਬਾ, ਸ਼ਿਵਜੀ ਮੰਦਰ ਵਿਖੇ ਹੋਈ ਚੋਰੀ
Ad Position 24