ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਦਿਆਰਥੀਆਂ ਲਈ ਬਣਾਏ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ | ਇਸ ਤੋਂ ਪਹਿਲਾਂ ਸਕੂਲ ਵਿਖੇ ਆਰੰਭ ਹੋਏ ਨਵੇਂ ਸੈਸ਼ਨ ਦੀ ਚੜ੍ਹਦੀ ਕਲਾ ਲਈ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਇਸ ਮੌਕੇ ਪਿ੍ੰਸੀਪਲ ਹੇਮਰਾਜ ਸਪੋਰਟਸ ਕਲੱਬ ਡੱਫਰ ਦੇ ਪ੍ਰਧਾਨ ਮੈਨੇਜਰ ਫ਼ਕੀਰ ਸਿੰਘ ਸਹੋਤਾ ਨੇ ਸੰਬੋਧਨ ਕਰਦਿਆਂ ਵਿਧਾਇਕ ਰਾਜਾ ਗਿੱਲ ਨੂੰ ਸਵਾਗਤ ਕਰਦਿਆਂ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਦਿਨੇਸ਼ ਠਾਕੁਰ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਸਮੇਤ ਪੁੱਜਿਆ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਜਦ ਕਿ ਸਟੇਜ ਸਕੱਤਰ ਦੀ ਸੇਵਾ ਹਰਪਾਲ ਸਿੰਘ ਜੰਡੇ ਵੱਲੋਂ ਨਿਭਾਈ | ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਵਿੰਦਰ ਸਿੰਘ ਲਾਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ, ਸਾਈਕੋਲੋਜਿਸਟ ਹਰਜੋਤ ਸਿੰਘ ਸਹੋਤਾ, ਕਬੱਡੀ ਖਿਡਾਰੀ ਕਮਲਜੀਤ ਸਿੰਘ ਮਨੀ, ਕਰਮਜੀਤ ਸਿੰਘ ਰਾਜੂ, ਲੈਕਚਰਾਰ ਦਲਜੀਤ ਸਿੰਘ, ਉਮੇਸ਼ ਕੁਮਾਰ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ ਟੈਂਕੀ, ਪੰਚ ਅਮਨਦੀਪ ਸਿੰਘ, ਪੰਚ ਜੁਗਰਾਜ ਸਿੰਘ, ਬਾਬਾ ਬਗ਼ੀਚਾ ਸਿੰਘ, ਸੁਰਜੀਤ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ, ਕਰਤਾਰ ਸਿੰਘ ਸਮੇਤ ਗ੍ਰਾਮ ਪੰਚਾਇਤ, ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |
ਵਿਧਾਇਕ ਰਾਜਾ ਗਿੱਲ ਨੇ ਸਰਕਾਰੀ ਸਕੂਲ ਡੱਫਰ 'ਚ ਕਲਾਸ ਰੂਮ ਦਾ ਕੀਤਾ ਉਦਘਾਟਨ
ਅਜੀਤ ਡੈਸਕ
20-04-2026