ਹੁਸ਼ਿਆਰਪੁਰ, 19 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੋਂ ਯੂਥ ਆਗੂ ਤੇ ਸਮਾਜ ਸੇਵੀ ਜਸਕਰਨ ਸਿੰਘ ਸੰਘਾ ਵਲੋਂ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸਾਂਸਦ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਜੱਸ ਸੰਘਾ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਪਾਰਟੀ ਵੱਡੀ ਜਿੱਤ ਦਰਜ਼ ਕਰਕੇ ਸੂਬੇ 'ਚ ਸਰਕਾਰ ਬਣਾਏਗੀ | ਇਸ ਮੌਕੇ ਜੱਸ ਸੰਘਾ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਸ ਨੂੰ ਸੌਂਪੀ ਜਾਵੇਗੀ ਉਹ ਉਸ ਨੰੂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ 'ਚ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ |