ਦਸੂਹਾ, 19 ਅਪ੍ਰੈਲ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਭੂਸ਼ਾਂ ਵਿਖੇ ਬਣੇ ਨਵੇਂ ਕਲਾਸਰੂਮ ਦਾ ਉਦਘਾਟਨ ਹਲਕਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵਲੋਂ ਕੀਤਾ ਗਿਆ | ਕਲੱਸਟਰ ਭੂਸ਼ਾਂ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸ. ਕਰਮਵੀਰ ਸਿੰਘ ਘੁੰਮਣ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਮੁਖੀ ਕੁਲਮਿੰਦਰ ਕੌਰ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਜਸਕਰਨ ਸਿੰਘ, ਕੇ.ਪੀ. ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਨਵਦੀਪਪਾਲ ਸਿੰਘ ਰਿੰਪਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀ.ਐਨ.ਓ. ਨਰਿੰਦਰ ਪਾਲ ਸਿੰਘ, ਸੂਬੇਦਾਰ ਲਖਵਿੰਦਰ ਸਿੰਘ ਨੰਬਰਦਾਰ, ਗੁਰਮੀਤ ਕੌਰ, ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ, ਕੁਲਦੀਪ ਸਿੰਘ ਰਾਜਪੁਰ, ਦਰਸ਼ਨ ਸਿੰਘ ਰਾਜਪੁਰ, ਲਖਵਿੰਦਰ ਸਿੰਘ, ਸੋਮਨਾਥ, ਸੀ. ਐੱਚ. ਟੀ. ਰਾਜੇਸ਼ ਅਰੋੜਾ, ਬੀ.ਐਨ.ਓ. ਨਰਿੰਦਰ ਪਾਲ ਸਿੰਘ, ਮਨਜੀਤ ਸਿੰਘ, ਪਿ੍ਤਪਾਲ ਸਿੰਘ, ਗੁਰਦੀਪ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਐਸ. ਐਮ. ਸੀ. ਮੈਂਬਰ, ਸਮੂਹ ਅਧਿਆਪਕ ਕਲੱਸਟਰ ਭੂਸ਼ਾਂ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |