ਦਸੂਹਾ, 19 ਅਪ੍ਰੈਲ (ਭੁੱਲਰ)- ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੜਕ ਸੁਰੱਖਿਆ ਅਤੇ ਸਾਈਬਰ ਕ੍ਰਾਈਮ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ | ਇਸ ਮੌਕੇ ਐਸ. ਐਚ. ਓ. ਮੈਡਮ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਮੇਸ਼ਾ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਅਜੋਕੇ ਦੌਰ ਵਿਚ ਵਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਅਣਜਾਣ ਲਿੰਕਾਂ ਤੋਂ ਸਾਵਧਾਨ ਰਹਿਣ ਦੇ ਨੁਕਤੇ ਸਾਂਝੇ ਕੀਤੇ | ਇਸ ਸੈਮੀਨਾਰ ਦੌਰਾਨ ਰੋਡ ਸੇਫਟੀ ਓਮਣੀ ਫਾਊਾਡੇਸ਼ਨ ਤੋਂ ਸਨੀ ਅਤੇ ਰਿਸ਼ਭ ਗੁਪਤਾ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਨੁਕਤੇ ਦੱਸੇ | ਅਖੀਰ ਵਿਚ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਗੱਲਾਂ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ |