ਦਸੂਹਾ, 19 ਅਪ੍ਰੈਲ (ਭੁੱਲਰ)- ਪਿੰਡ ਝਿੰਗੜ ਖੁਰਦ ਤੋ ਸੰਗਤਾ ਦਾ ਜਥਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਚਰਨ ਛੋਹ ਪ੍ਰਾਪਤ ਧਾਰਮਿਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਸਾਬਕਾ ਸਰਪੰਚ ਹਰਵਿੰਦਰ ਸਿੰਘ, ਇੰਜ. ਹਰਿੰਦਰਪਾਲ ਸਿੰਘ ਸੰਨੀ ਗਿੱਲ, ਕੈਪਟਨ ਜਰਨੈਲ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਦੀ ਸਾਂਝੀਵਾਲਤਾ ਨੂੰ ਕਾਇਮ ਰੱਖਦਿਆਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਸਰਬਜੀਤ ਸਿੰਘ, ਸਰਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਸਤਪਾਲ ਸਿੰਘ, ਸਤਨਾਮ ਸਿੰਘ, ਜਨਜੀਤ ਸਿੰਘ ਗਿੱਲ, ਕੈਪਟਨ ਸਤਨਾਮ ਸਿੰਘ ਗਿੱਲ, ਕੁਲਵੰਤ ਸਿੰਘ ਕਾਂਤਾ, ਸਤਪਾਲ ਸਿੰਘ ਸੰਧੂ, ਚਰਨਜੀਤ ਸਿੰਘ, ਮਲਕੀਤ ਸਿੰਘ ਰਾਣਾ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਰਾਜਾ ਬੇਰਛਾ, ਸੰਦੀਪ ਸਿੰਘ, ਅਵਤਾਰ ਸਿੰਘ, ਸੋਨੀ, ਯੋਗਰਾਜ ਸਿੰਘ ਜੋਗਾ, ਪਰਮਜੀਤ ਸਿੰਘ ਸੋਖਾ, ਸਲਿੰਦਰ ਕੌਰ, ਪੂਜਾ, ਗੁਰਮੇਲ ਕੌਰ ਅਤੇ ਹੋਰ ਸੰਗਤਾਂ ਹਾਜ਼ਰ ਸਨ |